ਮੁਲਾਜ਼ਮ ਜੱਥੇਬੰਦੀਆਂ ਨਾਲ ਕੱਲ੍ਹ ਨੂੰ ਹੋਵੇਗੀ ਕੈਬਿਨਟ ਸਬ-ਕਮੇਟੀ ਦੀ ਦੂਜੀ ਮੀਟਿੰਗ
ਦੇਖੋ ਕੱਚੇ ਮੁਲਾਜ਼ਮਾਂ ਨੂੰ ਕਦੋਂ ਪੱਕਾ ਕਰੇਗੀ ਪੰਜਾਬ ਸਰਕਾਰ
ਚੰਡੀਗੜ੍ਹ,2 ਅਗਸਤ(ਵਿਸ਼ਵ ਵਾਰਤਾ) ਪੰਜਾਬ ਦੀਆਂ 15 ਜੱਥੇਬੰਦੀਆਂ ਅਤੇ ਕੈਬਿਨਟ ਸਬ ਕਮੇਟੀ ਦੀ ਪਿਛਲੇ ਦਿਨੀਂ ਹੋਈ ਮੀਟਿੰਗ ਤੋਂ ਬਾਅਦ ਸਭ ਦੀਆਂ ਨਜਰਾਂ ਦੋਨਾਂ ਧਿਰਾਂ ਦੀ ਕੱਲ੍ਹ ਹੋਣ ਵਾਲੀ ਅਗਲੀ ਮੀਟਿੰਗ ਤੇ ਟਿਕੀਆਂ ਹੋਈਆਂ ਹਨ । ਸੂਤਰਾਂ ਅਨੁਸਾਰ ਪੰਜਾਬ ਮੰਤਰੀ ਮੰਡਲ ਸਬ ਕਮੇਟੀ ਨੇ ਅੱਜ ਲਗਭਗ 66 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਆਗਾਮੀ ਵਿਧਾਨ ਸਭਾ ਦੇ ਮਾਨਸੂਨ ਸ਼ੈਸ਼ਨ ਦੌਰਾਨ ਇਸ ਸੰਬੰਧੀ ਬਿਲ ਵੀ ਪੇਸ਼ ਕੀਤਾ ਜਾਵੇਗਾ।
ਦੱਸ ਦਈਏ ਕਿ ਇਸ ਕਮੇਟੀ ਵਿੱਚ ਸਾਧੂ ਸਿੰਘ ਧਰਮਸੋਤ ,ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਸ਼ਾਮਿਲ ਹਨ।
ਇਹ ਵੀ ਜਿਕਰਯੋਗ ਹੈ ਕਿ ਵੱਖ ਵੱਖ ਮੁਲਾਜ਼ਮ ਜੱਥੇਬੰਦੀਆਂ ਪਿਛਲੇ ਕਾਫੀ ਸਮੇਂ ਤੋਂ 6ਵਾਂ ਪੇਅ ਕਮੀਸ਼ਨ ਅਤੇ ਐਨਪੀਏ ਲਾਗੂ ਕਰਵਾਉਣ,ਪੈਨਸ਼ਨ ਲਾਗੂ ਕਰਵਾਉਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਵਾਉਣ ਦੀ ਮੰਗ ਤੇ ਵੱਖ ਵੱਖ ਥਾਵਾਂ ਤੇ ਸੰਘਰਸ਼ ਕਰ ਰਹੀਆਂ ਹਨ।