ਦੇਰ ਰਾਤ ਦਿੱਲੀ-ਐਨਸੀਆਰ ਸਮੇਤ ਉਤਰੀ ਭਾਰਤ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਚੰਡੀਗੜ੍ਹ, 9ਨਵੰਬਰ(ਵਿਸ਼ਵ ਵਾਰਤਾ) ਗੁਆਂਢੀ ਦੇਸ਼ ਨੇਪਾਲ ‘ਚ ਮੰਗਲਵਾਰ ਦੇਰ ਰਾਤ 6.3 ਤੀਬਰਤਾ ਦਾ ਭੂਚਾਲ ਆਇਆ। ਜਿਸ ਦੇ ਝਟਕੇ ਰਾਜਧਾਨੀ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਭੂਚਾਲ 9 ਨਵੰਬਰ ਨੂੰ ਰਾਤ ਕਰੀਬ 1:57 ਵਜੇ ਆਇਆ। ਭੂਚਾਲ ਦਾ ਕੇਂਦਰ ਮਨੀਪੁਰ, ਨੇਪਾਲ ਵਿੱਚ ਸਥਿਤ ਸੀ। ਇਸ ਦੀ ਡੂੰਘਾਈ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਭਾਰਤ ਦੇ 5 ਸੂਬਿਆਂ ਯੂ.ਪੀ., ਬਿਹਾਰ, ਰਾਜਸਥਾਨ, ਦਿੱਲੀ, ਉਤਰਾਖੰਡ ਦੀ ਧਰਤੀ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਝਟਕਿਆਂ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਆ ਗਏ। ਜਦੋਂ ਭੂਚਾਲ ਆਇਆ ਤਾਂ ਲੋਕ ਡੂੰਘੀ ਨੀਂਦ ਵਿੱਚ ਸਨ, ਪਰ ਭੂਚਾਲ ਦੇ ਝਟਕਿਆਂ ਨਾਲ ਉਹ ਜਾਗ ਗਏ। ਕੁਝ ਲੋਕਾਂ ਨੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਸ਼ੇਅਰ ਵੀ ਕੀਤਾ ਹੈ।






















