ਦੇਸ਼ਧ੍ਰੋਹ ਦੇ ਕਾਨੂੰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਚੰਡੀਗੜ੍ਹ,11ਮਈ(ਵਿਸ਼ਵ ਵਾਰਤਾ)- ਦੇਸ਼ ਦੀ ਸਰਵਉੱਚ ਅਦਾਲਤ ਨੇ ਅੱਜ ਇੱਕ ਵੱਡਾ ਅਤੇ ਇਤਿਹਾਸਕ ਫੈਸਲਾ ਸੁਣਾਉਂਦੇ ਹੋਏ ਕਿਹਾ ਹੈ ਕਿ ਦੇਸ਼ਧ੍ਰੋਹ ਕਾਨੂੰਨ ਦੇ ਤਹਿਤ ਕੋਈ ਵੀ ਨਵਾਂ ਮਾਮਲਾ ਦਰਜ ਨਾ ਕੀਤਾ ਜਾਵੇ। ਇਸ ਮਾਮਲੇ ਦੀ ਅਗਲੀ ਸੁਣਵਾਈ ਜੁਲਾਈ ਮਹੀਨੇ ਦੇ ਤੀਜੇ ਹਫਤੇ ਵਿੱਚ ਹੋਵੇਗੀ। ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਇਹ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਕੋਰਟ ਨੇ ਕਿਹਾ ਹੈ ਕਿ ਦੇਸ਼ਧ੍ਰੋਹ ਦੇ ਸਾਰੇ ਕੇਸਾਂ ਅਤੇ ਕਾਰਵਾਈਆਂ ‘ਤੇ ਰੋਕ ਲਗਾਈ ਜਾਣੀ ਚਾਹੀਦੀ ਹੈ ਅਤੇ ਜਿਹਨਾਂ ਲੋਕਾਂ ਤੇ ਇਸ ਕਾਨੂੰਨ ਅਧੀਨ ਮਾਮਲੇ ਦਰਜ ਹਨ ਉਹ ਜ਼ਮਾਨਤ ਲਈ ਅਪਲਾਈ ਕਰ ਸਕਦੇ ਹਨ।