ਦੇਸ਼ ਦੇ ਅੰਨਦਾਤਾ ਨੇ ਸੱਤਿਆਗ੍ਰਹਿ ਰਾਹੀਂ ਅਹੰਕਾਰ ਦਾ ਸਿਰ ਝੁਕਾ ਦਿੱਤਾ- ਰਾਹੁਲ ਗਾਂਧੀ
ਚੰਡੀਗੜ੍ਹ,10 ਨਵੰਬਰ(ਵਿਸ਼ਵ ਵਾਰਤਾ)- ਕੇਂਦਰ ਸਰਕਾਰ ਵੱਲੋਂ ਤਿੰਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ਦਾ ਵਿਰੋਧੀ ਧਿਰਾਂ ਨੇ ਸਵਾਗਤ ਕੀਤਾ ਹੈ। ਉਹਨਾਂ ਨੇ ਕਿਹਾ ਕਿ ਇਹ ਦੇਰ ਨਾਲ ਹੀ ਸਹੀ ਪਰ,ਕਿਸਾਨਾਂ ਅਤੇ ਦੇਸ਼ ਦੀ ਜਨਤਾ ਦੇ ਹੱਕ ਵਿੱਚ ਵੱਡਾ ਫੈਸਲਾ ਹੈ। ਇਸ ਦੇ ਨਾਲ ਹੀ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਕਿ ਦੇਸ਼ ਦੇ ਅੰਨਦਾਤਾ ਨੇ ਸੱਤਿਆਗ੍ਰਹਿ ਰਾਹੀਂ ਅਹੰਕਾਰ ਦਾ ਸਿਰ ਝੁਕਾ ਦਿੱਤਾ ਹੈ।
देश के अन्नदाता ने सत्याग्रह से अहंकार का सर झुका दिया।
अन्याय के खिलाफ़ ये जीत मुबारक हो!जय हिंद, जय हिंद का किसान!#FarmersProtest https://t.co/enrWm6f3Sq
— Rahul Gandhi (@RahulGandhi) November 19, 2021