ਅੱਜ ਮਨਾਇਆ ਜਾ ਰਿਹਾ ਹੈ ਈਦ ਦਾ ਤਿਉਹਾਰ
ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨੇ ਦਿੱਤੀਆਂ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ
ਸਦਭਾਵਨਾ ਅਤੇ ਹਮਦਰਦੀ ਵਿੱਚ ਵਾਧੇ ਦੀ ਕੀਤੀ ਕਾਮਨਾ
ਚੰਡੀਗੜ੍ਹ,21 ਜੁਲਾਈ(ਵਿਸ਼ਵ ਵਾਰਤਾ) ਭਾਰਤ ਸਮੇਤ ਸਾਰੀ ਦੁਨੀਆ ਅੱਜ ਈਦ-ਉਲ-ਅਦਾ ਦਾ ਪਵਿੱਤਰ ਤਿਉਹਾਰ ਮਨਾ ਰਹੀ ਹੈ। ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਟਵੀਟ ਕਰਕੇ ਸਾਰੇ ਦੇਸ਼ ਵਾਸੀਆਂ ਨੂੰ ਈਦ ਦੀ ਵਧਾਈ ਦਿੱਤੀ।ਉਹਨਾਂ ਨੇ ਕੋਵਿਡ ਦੌਰਾਨ ਸੁਰੱਖਿਆ ਦਾ ਧਿਆਨ ਰੱਖਦੇ ਹੋਏ ਈਦ ਦਾ ਤਿਉਹਾਰ ਮਨਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਤਿਉਹਾਰ ਬਲੀਦਾਨ ਅਤੇ ਤਿਆਗ ਦੀ ਭਾਵਨਾ ਦਰਸਾਉਂਦਾ ਹੈ।
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਲਿਖਿਆ ਕਿ ਇਹ ਆਉ ਦੁਆ ਕਰੀਏ ਕਿ ਆਉਣ ਵਾਲੇ ਸਮੇਂ ਵਿੱਚ ਆਪਸੀ ਸਦਭਾਵਨਾ ਅਤੇ ਹਮਦਰਦੀ ਵਿੱਚ ਵਾਧਾ ਕਰੇ।