ਦੇਸ਼ ਭਰ ਵਿੱਚ ਹੋ ਰਹੇ ਭਾਰੀ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਸਰਕਾਰ ਨੇ ਅਗਨੀਪਥ ਸਕੀਮ ਨੂੰ ਲੈ ਕੇ ਕੀਤਾ ਵੱਡਾ ਐਲਾਨ
ਪੜ੍ਹੋ ਪੂਰੀ ਖਬਰ
ਚੰਡੀਗੜ੍ਹ,17 ਜੂਨ(ਵਿਸ਼ਵ ਵਾਰਤਾ)-ਕੇਂਦਰ ਸਰਕਾਰ ਵੱਲੋਂ ਲਿਆਂਦੀ ਗਈ ਅਗਨੀਪਥ ਸਕੀਮ ਦੇ ਵਿਰੋਧ ਵਿੱਚ ਦੇਸ਼ ਭਰ ਵਿੱਚ ਪ੍ਰਦਰਸ਼ਨ ਹੋ ਰਹੇ ਹਨ। ਇਸ ਵਿਚਾਲੇ ਸਰਕਾਰ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ ਇਸ ਸਕੀਮ ਲਈ ਉਪਰਲੀ ਉਮਰ ਸੀਮਾ ਵਿੱਚ ਛੋਟ ਦਿੱਤੀ ਹੈ। ਹਾਲਾਂਕਿ ਇਹ ਛੋਟ ਸਿਰਫ ਇੱਕ ਵਾਰ ਲਈ ਹੀ ਹੈ ਇਸ ਦੇ ਪਿੱਛੇ ਸਰਕਾਰ ਦਾ ਕਹਿਣਾ ਹੈ ਕਿ ਪਿਛਲੇ ਦੋ ਸਾਲਾਂ ਦੌਰਾਨ ਕੋਈ ਭਰਤੀ ਨਹੀਂ ਹੋ ਸਕੀ ਸੀ ਜਿਸ ਦੇ ਚੱਲਦਿਆਂ ਇਸ ਵਾਰ ਅਗਨੀਪਥ ਦੀ ਉਮਰ ਸੀਮਾ 21 ਤੋਂ ਵਧਾ ਕੇ 23 ਹੋਵੇਗੀ ।