ਦੇਸ਼ ਵਿੱਚ ਕੋਰੋਨਾ ਦੀ ਦੂਸਰੀ ਲਹਿਰ
ਦੇਸ਼ ਵਿੱਚ ਹੋਰ ਵੀ ਭਿਆਨਕ ਹੋ ਰਿਹਾ ਹੈ ਕੋਰੋਨਾ ਦਾ ਦੂਸਰਾ ਦੌਰ
24 ਘੰਟਿਆਂ ਵਿੱਚ 1.84 ਲੱਖ ਤੋਂ ਜ਼ਿਆਦਾ ਲੋਕ ਪ੍ਰਭਾਵਿਤ
1 ਹਜ਼ਾਰ ਤੋਂ ਜ਼ਿਆਦਾ ਮੌਤਾਂ

ਦਿੱਲੀ, 15 ਅਪ੍ਰੈਲ(ਵਿਸ਼ਵ ਵਾਰਤਾ)- ਦੇਸ਼ ਵਿਚ ਕੋਰੋਨਾ ਦੀ ਦੂਸਰੀ ਲਹਿਰ ਦਾ ਪ੍ਰਭਾਵ ਵੱਧਦਾ ਹੀ ਜਾ ਰਿਹਾ ਹੈ। ਕੋਰੋਨਾ ਦਾ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਬੀਤੇ 24 ਘੰਟਿਆਂ ਵਿੱਚ 1.84 ਲੱਖ ਲੋਕ ਕੋਰੋਨਾ ਪ੍ਰਭਾਵਿਤ ਪਾਏ ਗਏ ਹਨ ਅਤੇ 1 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਹੈ। ਜਨਸੰਖਿਆ ਦੇ ਹਿਸਾਬ ਨਾਲ ਦੇਸ਼ ਦੇ ਸਭ ਤੋਂ ਵੱਡੇ ਰਾਜ ਉਤਰ ਪ੍ਰਦੇਸ਼ ਵਿਚ ਕੋਰੋਨਾ ਵਾਇਰਸ ਦੀ ਸਥਿਤੀ ਖਰਾਬ ਹੁੰਦੀ ਜਾ ਰਹੀ ਹੈ। ਵਾਇਰਸ ਨੇ ਇਥੇ ਸਾਰੇ ਪੁਰਾਣੇ ਰਿਕਾਰਡ ਤੋੜ ਦਿੱਤੇ ਹਨ। ਰਾਜ ਵਿੱਚ ਪਿਛਲੇ 24 ਘੰਟਿਆਂ ਦੌਰਾਨ 20,510 ਨਵੇਂ ਮਾਮਲੇ ਮਿਲੇ ਹਨ।






















