ਦੇਸ਼ ਵਿੱਚ ਕੋਰੋਨਾ ਦੇ ਇੰਨੇ ਮਾਮਲੇ ਆਏ ਸਾਹਮਣੇ,152 ਲੋਕਾਂ ਦੀ ਮੌਤ

ਚੰਡੀਗੜ੍ਹ, 23 ਜਨਵਰੀ(ਵਿਸ਼ਵ ਵਾਰਤਾ)- ਦੇਸ਼ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਪ੍ਰਭਾਵਿਤ 14,256 ਨਵੇਂ ਮਾਮਲੇ ਸਾਹਮਣੇ ਆਏ ਹਨ। ਉਥੇ ਹੀ ਕੋਰੋਨਾ ਵਾਇਰਸ ਕਾਰਨ ਬੀਤੇ 24 ਘੰਟਿਆਂ ਵਿੱਚ 152 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਵਿੱਚ ਕੋਰੋਨਾ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 1,53,184 ਹੋ ਗਈ ਹੈ।






















