ਦੇਸ਼ ਵਿੱਚ ਕੋਰੋਨਾ ਨੇ ਲਿਆ ਵਿਕਰਾਲ ਰੂਪ
ਨਵੇਂ ਮਾਮਲਿਆਂ ਦੀ ਸੰਖਿਆ ਨੇ ਪੁਰਾਣੇ ਸਾਰੇ ਰਿਕਾਰਡ ਤੋੜੇ
ਦੇਸ਼ ਵਿੱਚ 3.32 ਲੱਖ ਤੋਂ ਜ਼ਿਆਦਾ ਕੋਰੋਨਾ ਦੇ ਨਵੇਂ ਮਾਮਲੇ ਕੀਤੇ ਗਏ ਦਰਜ
2100 ਤੋਂ ਜ਼ਿਆਦਾ ਲੋਕਾਂ ਨੂੰ ਕੋਰੋਨਾ ਨੇ ਸੁਲਾਇਆ ਮੌਤ ਦੀ ਨੀਂਦ

ਦਿੱਲੀ, 23ਅਪ੍ਰੈਲ(ਵਿਸ਼ਵ ਵਾਰਤਾ)- ਦੇਸ਼ ਵਿੱਚ ਕੋਰੋਨਾ ਦਾ ਪ੍ਰਭਾਵ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਬੀਤੇ 24 ਘੰਟਿਆਂ ਵਿੱਚ 3.32 ਲੱਖ ਤੋਂ ਜ਼ਿਆਦਾ ਲੋਕ ਕੋਰੋਨਾ ਪ੍ਰਭਾਵਿਤ ਪਾਏ ਗਏ ਹਨ। ਇਹ ਕੋਰੋਨਾ ਮਹਾਂਮਾਰੀ ਦੇ ਚਲਦੇ ਹੁਣ ਤੱਕ ਦਾ ਵੱਡਾ ਰਿਕਾਰਡ ਹੈ। ਹੁਣ ਤੱਕ ਦੇਸ਼ ਵਿੱਚ ਕੋਰੋਨਾ ਨਾਲ 1,62,57,164 ਲੋਕ ਪ੍ਰਭਾਵਿਤ ਹੋ ਚੁੱਕੇ ਹਨ। ਇਸ ਦੇ ਨਾਲ ਹੀ 1,36,41,572 ਲੋਕ ਠੀਕ ਵੀ ਹੋਏ ਹਨ। ਹੁਣ ਦੇਸ਼ ਵਿੱਚ 24.21 ਲੱਖ ਤੋਂ ਜ਼ਿਆਦਾ ਐਕਟਿਵ ਕੇਸ ਹਨ।






















