ਦੇਸ਼ ਵਿੱਚ ਤੇਜ਼ੀ ਨਾਲ ਥੱਲੇ ਜਾ ਰਹੇ ਕੋਰੋਨਾ ਵਾਇਰਸ ਦੇ ਗ੍ਰਾਫ ਨੇ ਦਿੱਤੀ ਰਾਹਤ  24 ਘੰਟਿਆਂ ਵਿੱਚ ਆਏ 31,521 ਨਵੇਂ ਕੇਸ, 412 ਦੀ ਮੌਤ

ਨਵੀਂ ਦਿੱਲੀ, 10 ਦਸੰਬਰ(ਵਿਸ਼ਵ ਵਾਰਤਾ)- ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਰਫਤਾਰ ਹੁਣ ਘੱਟ ਹੋਣ ਲੱਗੀ ਹੈ। ਤੇਜ਼ੀ ਨਾਲ ਥੱਲੇ ਜਾ ਰਹੇ ਕੋਰੋਨਾ ਦੇ ਗ੍ਰਾਫ ਨੇ ਰਾਹਤ ਜ਼ਰੂਰ ਦਿੱਤੀ ਹੈ ਪਰ ਸੰਕਟ ਅਜੇ ਘੱਟ ਨਹੀਂ ਹੋਇਆ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਪ੍ਰਭਾਵਿਤ 31,521 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦੋਂ ਕਿ 412 ਲੋਕਾਂ ਦੀ ਮੌਤ ਹੋਈ ਹੈ। ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਹੁਣ ਤੱਕ ਕੋਰੋਨਾ ਪ੍ਰਭਾਵਿਤ ਮਰੀਜਾਂ ਦੀ ਕੁਲ ਸੰਖਿਆ 97 ਲੱਖ 67 ਹਜ਼ਾਰ 371 ਹੋ ਗਈ ਹੈ।   ਸਿਹਤ ਵਿਭਾਗ ਦੇ ਮੁਤਾਬਕ ਦੇਸ਼ ਵਿੱਚ ਹੁਣ ਤੱਕ 92 ਲੱਖ 53 ਹਜ਼ਾਰ 306 ਲੋਕ ਰਿਕਵਰ ਹੋ ਗਏ ਹਨ। ਜਦੋਂ ਕਿ ਇਸ ਸਮੇਂ 3 ਲੱਖ 72 ਹਜ਼ਾਰ 293 ਐਕਟਿਵ ਕੇਸ ਹਨ। ਪਿਛਲੇ 24 ਘੰਟਿਆਂ ਵਿੱਚ ਹੋਈਆਂ ਮੌਤਾਂ ਤੋਂ ਬਾਅਦ ਦੇਸ਼ ਵਿੱਚ ਮ੍ਰਿਤਕਾਂ ਦੀ ਸੰਖਿਆ ਵੱਧ ਕੇ ਹੁਣ 1 ਲੱਖ 41 ਹਜ਼ਾਰ 772 ਹੋ ਗਈ ਹੈ। ਆਈਸੀਐਮਆਰ ਦੇ ਮੁਤਾਬਕ ਦੇਸ਼ ਵਿਚ ਪਿਛਲੇ 24 ਘੰਟਿਆਂ ਦੇ ਅੰਦਰ 9,22,959 ਕੋਰੋਨਾਂ ਦੀ ਜਾਂਚ ਕੀਤੀ ਗਈ ਹੈ।