ਦੇਸ਼ ਵਿੱਚ ਨਹੀਂ ਘੱਟ ਰਹੀ ਕੋਰੋਨਾ ਦੀ ਰਫਤਾਰ
ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 500 ਤੋਂ ਵੱਧ ਮੌਤਾਂ
ਦਿੱਲੀ, 26 ਨਵੰਬਰ (ਵਿਸ਼ਵ ਵਾਰਤਾ)-ਭਾਰਤ ਵਿੱਚ ਕੋਰੋਨਾ ਪ੍ਰਭਾਵ ਦੀ ਰਫਤਾਰ ਘੱਟਣ ਦਾ ਨਾਮ ਨਹੀਂ ਲੈ ਰਹੀ ਹੈ। ਕੇਂਦਰ ਸਰਕਾਰ ਨੇ 31 ਦਸੰਬਰ ਤੱਕ ਕੋਰੋਨਾ ਦੇ ਚਲਦੇ ਨਵੀਂ ਗਾਈਡਲਾਈਨ ਜਾਰੀ ਕੀਤੀ ਹੈ। ਇਸ ਵਿੱਚ ਰਾਜ ਸਰਕਾਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕੇਂਦਰ ਨਾਲ ਚਰਚਾ ਕੀਤੇ ਬਿਨਾਂ ਕੰਟੇਨਮੈਂਟ ਜੋਨ ਦੇ ਬਾਹਰ ਲਾਕਡਾਊਨ ਨਾ ਲਗਾਉਣ। ਉਥੇ ਹੀ ਰਾਜਾਂ ਨੂੰ ਆਪਣੇ ਹਿਸਾਬ ਨਾਲ ਨਾਈਟ ਕਰਫਿਊ ਲਗਾਉਣ ਦੀ ਇਜ਼ਾਜਤ ਦਿੱਤੀ ਗਈ ਹੈ। ਕੇਂਦਰੀ ਸਿਹਤ ਵਿਭਾਗ ਦੇ ਅਨੁਸਾਰ ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 44,489 ਨਵੇਂ ਕੇਸ ਸਾਹਮਣੇ ਆਏ ਹਨ। ਜਦੋਂ ਕਿ 524 ਕੋਰੋਨਾ ਮਰੀਜਾਂ ਦੀ ਮੌਤ ਹੋ ਗਈ ਹੈ। ਸਿਹਤ ਵਿਭਾਗ ਵੱਲੋਂ ਵੀਰਵਾਰ ਸਵੇਰੇ 8ਵਜੇ ਤੱਕ ਦਾ ਜਾਰੀ ਕੋਰੋਨਾ ਦੇ ਅੰਕੜੇ ਇਸ ਤਰ੍ਹਾਂ ਹਨ।
ਦੇਸ਼ ਵਿੱਚ ਹੁਣ ਤੱਕ ਕੁਲ ਕੋਰੋਨਾ ਦੇ ਮਰੀਜਾਂ ਦੀ ਗਿਣਤੀ-92,66,706
ਭਾਰਤ ਵਿੱਚ ਕੋਰੋਨਾ ਨਾਲ ਮਰਨ ਵਾਲੇ ਮਰੀਜਾਂ ਦੀ ਗਿਣਤੀ-1,35,223
ਦੇਸ਼ ਵਿੱਚ ਹੁਣ ਤੱਕ ਠੀਕ ਹੋਏ ਕੋਰੋਨਾ ਦੇ ਮਰੀਜਾਂ ਦੀ ਗਿਣਤੀ-86,79,138
ਦੇਸ਼ ਵਿੱਚ ਹੁਣ ਕੁਲ ਐਕਟਿਵ ਮਾਮਲਿਆਂ ਦੀ ਗਿਣਤੀ- 4,52,344