ਦੇਸ਼ ਵਿੱਚ ਲਗਾਤਾਰ ਵੱਧ ਰਿਹਾ ਹੈ ਕੋਰੋਨਾ ਦਾ ਕਹਿਰ
ਇਕ ਲੱਖ 52 ਹਜ਼ਾਰ 565 ਲੋਕਾਂ ਵਿੱਚ ਹੋਈ ਕੋਰੋਨਾ ਦੀ ਪੁਸ਼ਟੀ
800 ਤੋਂ ਜ਼ਿਆਦਾ ਲੋਕਾਂ ਨੂੰ ਕੋਰੋਨਾ ਨੇ ਸੁਲਾਇਆ ਮੌਤ ਦੀ ਨੀਂਦ

ਦਿੱਲੀ 11 ਅਪ੍ਰੈਲ(ਵਿਸ਼ਵ ਵਾਰਤਾ)- ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵੱਧ ਰਹੇ ਹਨ। ਕੋਰੋਨਾ ਦੀ ਦੂਸਰੀ ਲਹਿਰ ਦਿਨ-ਬ-ਦਿਨ ਖ਼ਤਰਨਾਕ ਹੁੰਦੀ ਜਾ ਰਹੀ ਹੈ। ਦੇਸ਼ ਵਿਚ ਇਕ ਲੱਖ 52 ਹਜ਼ਾਰ 565 ਲੋਕਾਂ ਵਿੱਚ ਕੋਰੋਨਾ ਦੀ ਪੁਸ਼ਟੀ ਹੋਈ ਹੈ। ਪਿਛਲੇ 24 ਘੰਟਿਆਂ ਵਿੱਚ 90,328 ਲੋਕ ਠੀਕ ਵੀ ਹੋਏ ਹਨ ਅਤੇ 838 ਲੋਕਾਂ ਦੀ ਮੌਤ ਹੋਈ ਹੈ। ਹੁਣ ਤੱਕ 10 ਕਰੋੜ ਤੋਂ ਜ਼ਿਆਦਾ ਲੋਕਾਂ ਦਾ ਵੈਕਸੀਨੇਸ਼ਨ ਹੋ ਚੁੱਕਾ ਹੈ।






















