ਦੇਸ਼ ਅਤੇ ਦੁਨੀਆ ‘ਚ ਕੋਰੋਨਾ ਦਾ ਖਤਰਾ
ਭਾਰਤ ਦੇ ਇਸ ਰਾਜ ‘ਚ ਜਨਤਕ ਥਾਵਾਂ ‘ਤੇ ਮਾਸਕ ਪਾਉਣਾ ਹੋਇਆ ਲਾਜ਼ਮੀ
ਚੰਡੀਗੜ੍ਹ, 17ਜਨਵਰੀ(ਵਿਸ਼ਵ ਵਾਰਤਾ)-ਚੀਨ ‘ਚ ਕੋਰੋਨਾ ਦੇ ਮਾਮਲੇ ਵਧਣ ਨਾਲ ਭਾਰਤ ਸਮੇਤ ਜਾਪਾਨ ਅਤੇ ਅਮਰੀਕਾ ਵਰਗੇ ਦੇਸ਼ਾਂ ‘ਚ ਵੀ ਕੋਰੋਨਾ ਦੀ ਨਵੀਂ ਲਹਿਰ ਦਾ ਖਤਰਾ ਵੱਧ ਗਿਆ ਹੈ।
ਦੇਸ਼ ਵਿੱਚ ਕੋਰੋਨਾ ਦੀ ਸਥਿਤੀ ਨੂੰ ਦੇਖਦਿਆਂ ਕੇਰਲ ਸਰਕਾਰ ਨੇ ਜਨਤਕ ਥਾਵਾਂ ‘ਤੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਸਰਕਾਰ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ, ਲੋਕਾਂ ਨੂੰ ਦਫਤਰਾਂ, ਸਮਾਜਿਕ ਇਕੱਠਾਂ ਅਤੇ ਭੀੜ ਵਾਲੇ ਖੇਤਰਾਂ ਵਿੱਚ ਮਾਸਕ ਪਹਿਨਣਾ ਲਾਜ਼ਮੀ ਹੈ, ਇਸ ਦੇ ਨਾਲ ਹੀ ਇਨਫੈਕਸ਼ਨ ਨੂੰ ਫੈਲਣ ਤੋਂ ਰੋਕਣ ਲਈ, ਸਮਾਜਿਕ ਦੂਰੀ ਦੀ ਪਾਲਣਾ ਕਰਨੀ ਪਵੇਗੀ।























