ਦੇਸ਼ ਅਤੇ ਦੁਨੀਆ ‘ਚ ਵੱਧ ਰਿਹਾ ਕੋਰੋਨਾ ਦਾ ਖਤਰਾ: ਦੇਸ਼ ‘ਚ 24 ਘੰਟਿਆਂ ‘ਚ ਇੰਨੇ ਨਵੇਂ ਮਾਮਲੇ ਆਏ ਸਾਹਮਣੇ
ਚੰਡੀਗੜ੍ਹ, 7ਜਨਵਰੀ(ਵਿਸ਼ਵ ਵਾਰਤਾ)-ਚੀਨ ‘ਚ ਕੋਰੋਨਾ ਦੇ ਮਾਮਲੇ ਵਧਣ ਨਾਲ ਭਾਰਤ, ਜਾਪਾਨ, ਬ੍ਰਿਟੇਨ ਅਤੇ ਅਮਰੀਕਾ ਵਰਗੇ ਦੇਸ਼ਾਂ ‘ਚ ਵੀ ਇਨਫੈਕਸ਼ਨ ਫੈਲਣ ਦਾ ਖ਼ਤਰਾ ਵੱਧ ਰਿਹਾ ਹੈ। ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 228 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਐਕਟਿਵ ਕੇਸਾਂ ਦੀ ਗਿਣਤੀ 2,503 ਹੈ।























