ਦੇਸ਼ ‘ਚ ਇਕ ਵਾਰ ਫਿਰ ਤੋਂ ਕੋਰੋਨਾ ਫੜ ਰਿਹਾ ਰਫਤਾਰ
ਅੱਜ ਤੋਂ ਸ਼ੁਰੂ ਹੋਵੇਗੀ ਕੋਰੋਨਾ ਮੌਕ ਡਰਿੱਲ
ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਤਿਆਰੀਆਂ ਦਾ ਲੈਣਗੇ ਜਾਇਜ਼ਾ
ਚੰਡੀਗੜ੍ਹ,10ਅਪ੍ਰੈਲ(ਵਿਸ਼ਵ ਵਾਰਤਾ)-ਦੇਸ਼ ਭਰ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਪੈਰ ਪਸਾਰ ਰਿਹਾ ਹੈ। ਜਿਸ ਦੇ ਮੱਦੇਨਜ਼ਰ ਅੱਜ ਤੋਂ ਦੋ ਦਿਨਾਂ ਦੀ ਕੋਰੋਨਾ ਮੌਕ ਡਰਿੱਲ ਸ਼ੁਰੂ ਹੋਵੇਗੀ। ਸੋਮਵਾਰ ਅਤੇ ਮੰਗਲਵਾਰ ਨੂੰ ਹਸਪਤਾਲਾਂ ਵਿੱਚ ਮੌਕ ਡਰਿੱਲ ਰਾਹੀਂ ਕੋਰੋਨਾ ਨਾਲ ਨਜਿੱਠਣ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਜਾਵੇਗੀ। ਇਹ ਮੌਕ ਡਰਿੱਲ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਹਸਪਤਾਲਾਂ ਵਿੱਚ ਕਰਵਾਈ ਜਾਵੇਗੀ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਅੱਜ ਝੱਜਰ ਦੇ ਏਮਜ਼ ਦਾ ਦੌਰਾ ਕਰਨਗੇ ਅਤੇ ਤਿਆਰੀਆਂ ਦਾ ਜਾਇਜ਼ਾ ਲੈਣਗੇ।
ਜ਼ਿਕਰਯੋਗ ਹੈ ਕਿ ਪੰਜਾਬ, ਹਿਮਾਚਲ, ਦਿੱਲੀ ਅਤੇ ਰਾਜਸਥਾਨ ਵਿੱਚ ਕੋਰੋਨਾ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆਏ ਹਨ।