ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਇਸ ਤਰੀਕ ਨੂੰ ਆਉਣਗੇ ਪੰਜਾਬ
ਪੂਰੇ ਪੰਜਾਬ ਵਿੱਚ ਕੀਤੇ ਜਾਣਗੇ ਸੁਰੱਖਿਆ ਦੇ ਸਖ਼ਤ ਪ੍ਰਬੰਧ
ਚੰਡੀਗੜ੍ਹ, 5 ਮਾਰਚ (ਵਿਸ਼ਵ ਵਾਰਤਾ)ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ 9 ਮਾਰਚ ਨੂੰ ਪੰਜਾਬ ਦੇ ਦੌਰੇ ‘ਤੇ ਆ ਰਹੇ ਹਨ, ਜਿਸ ਨੂੰ ਲੈ ਕੇ ਪੂਰੇ ਪੰਜਾਬ ‘ਚ ਸੁਰੱਖਿਆ ਵਿਵਸਥਾ ਸਖਤ ਕਰ ਦਿੱਤੀ ਗਈ ਹੈ। ਰਾਸ਼ਟਰਪਤੀ ਦ੍ਰੋਪਦੀ ਮੂਰਮ ਅੰਮ੍ਰਿਤਸਰ ਦਾ ਦੌਰਾ ਕਰਨਗੇ। ਉਹ ਵਿਸ਼ੇਸ਼ ਜਹਾਜ਼ ਰਾਹੀਂ ਗੁਰੂ ਕੀ ਨਗਰੀ ਪਹੁੰਚ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ।