ਦੇਸ਼ ਵਿੱਚ ਅੱਜ ਤੋਂ 15-18 ਸਾਲ ਦੇ ਬੱਚਿਆਂ ਦਾ ਟੀਕਾਕਰਨ ਹੋਵੇਗਾ ਸ਼ੁਰੂ
ਚੰਡੀਗੜ੍ਹ, 3 ਜਨਵਰੀ (ਵਿਸ਼ਵ ਵਾਰਤਾ) ਕਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਦਰਮਿਆਨ ਦੇਸ਼ ਇਕ ਵਾਰ ਫਿਰ ਕਰੋਨਾ ਖਿਲਾਫ ਜੰਗ ਲੜਨ ਲਈ ਤਿਆਰ ਹੈ, ਅੱਜ ਤੋਂ ਦੇਸ਼ ਵਿਚ 15-18 ਸਾਲ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਹੋ ਰਿਹਾ ਹੈ। ਕਰੋਨਾ ਸੰਕਰਮਣ ਵਿੱਚ ਤੇਜ਼ੀ ਦੇ ਮੱਦੇਨਜ਼ਰ, ਸਰਕਾਰ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਨੌਜਵਾਨਾਂ ਨੂੰ ਇਸ ਦੇ ਖ਼ਤਰੇ ਤੋਂ ਬਚਾਉਣ ਲਈ 15 ਤੋਂ 18 ਸਾਲ ਦੀ ਉਮਰ ਦੇ ਕਿਸ਼ੋਰਾਂ ਲਈ ਵੱਖਰੇ ਟੀਕਾਕਰਨ ਕੇਂਦਰ ਸਥਾਪਤ ਕਰਨ।