ਦੋਨੋਂ ਸਾਬਕਾ ਮੁੱਖ ਮੰਤਰੀ ਅੱਜ ਵੀ ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਵਿੱਚ ਨਹੀਂ ਹੋਏ ਸ਼ਾਮਿਲ
ਚੰਡੀਗੜ੍ਹ,11 ਨਵੰਬਰ(ਵਿਸ਼ਵ ਵਾਰਤਾ)- 15ਵੀਂ ਪੰਜਾਬ ਵਿਧਾਨ ਸਭਾ ਦੇ 16 (ਸਪੈਸ਼ਲ) ਸੈਸ਼ਨ ਦਾ ਅੱਜ ਦੂਜਾ ਤੇ ਆਖਿਰੀ ਦਿਨ ਹੈ। ਵਿਧਾਨ ਸਭਾ ਦੀ ਕਾਰਵਾਈ ਇਸ ਸਮੇਂ ਜਾਰੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਅੱਜ ਵੀ ਵਿਧਾਨ ਸਭਾ ਦੇ ਇਜਲਾਸ ਵਿੱਚ ਸ਼ਾਮਿਲ ਨਹੀਂ ਹੋਏ। ਜਿਹਨਾਂ ਨੂੰ ਲੈ ਕੇ ਵਿਧਾਇਕਾਂ ਵਿੱਚ ਆਪਸ ਵਿੱਚ ਚਰਚਾ ਚੱਲਦੀ ਰਹੀ। ਇਸ ਤੋਂ ਪਹਿਲਾਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ 8 ਨਵੰਬਰ ਨੂੰ ਵੀ ਦੋਨੋਂ ਹੀ ਸਾਬਕਾ ਮੁੱਖ ਮੰਤਰੀ ਵਿਧਾਨ ਸਭਾ ਵਿੱਚ ਹਾਜਰ ਨਹੀਂ ਹੋਏ ਸਨ।