
ਚੰਡੀਗੜ੍ਹ 21 ਅਗਸਤ (ਵਿਸ਼ਵ ਵਾਰਤਾ)- ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਤਰਨ ਤਾਰਨ ਵਿਖੇ ਪਿੰਡ ਪੰਡੋਰੀ ਦੇ ਕੁੱਝ ਵਿਅਕਤੀਆਂ ਵੱਲੋਂ ਪੱਤਰਕਾਰਾਂ ਨੂੰ ਬੰਧਕ ਬਣਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਯੂਨੀਅਨ ਦੇ ਪ੍ਰਧਾਨ ਬਲਵਿੰਦਰ ਜੰਮੂ , ਜਨਰਲ ਸਕੱਤਰ ਪ੍ਰੀਤਮ ਰੁਪਾਲ,ਰਾਜਨ ਮਾਨ, ਪਾਲ ਸਿੰਘ ਨੌਲੀ, ਚੰਡੀਗੜ੍ਹ ਯੂਨਿਟ ਦੇ ਪ੍ਰਧਾਨ ਜੈ ਸਿੰਘ ਛਿੱਬਰ, ਜਨਰਲ ਸਕੱਤਰ ਬਿੰਦੂ ਸਿੰਘ, ਸਰਪ੍ਰਸਤ ਤਰਲੋਚਨ ਸਿੰਘ, ਬਲਵਿੰਦਰ ਸਿਪਰੇ, ਦੀਪਕ ਚਨਾਰਥਲ, ਸੰਤੋਸ਼ ਗੁਪਤਾ, ਆਰ ਅੈਸ ਲਿਬਰੇਟ, ਦਰਸ਼ਨ ਸਿੰਘ ਖੋਖਰ, ਅਮਨਦੀਪ ਠਾਕੁਰ ਨੇ ਪੱਤਰਕਾਰਾਂ ‘ਤੇ ਹਮਲਾ ਕਰਨ ਦੀ ਨਿੰਦਾਂ ਕਰਦਿਆਂ ਕਿਹਾ ਕਿ ਸਰਕਾਰ ਤੇ ਪੁਲਿਸ ਦੀ ਸ਼ਹਿ ਨਾਲ ਲੋਕਤੰਤਰ ਦੇ ਚੌਥੇ ਥੰਮ ਪ੍ਰੈੱਸ ‘ਤੇ ਲਗਾਤਾਰ ਹਮਲੇ ਹੋ ਰਹੇ ਹਨ। ਯੂਨੀਅਨ ਦੇ ਪ੍ਰਧਾਨ ਬਲਵਿੰਦਰ ਜੰਮੂ ਨੇ ਕਿਹਾ ਕਿ ਪਿੰਡ ਪੰਡੋਰੀ ਚ ਪਿਛਲੇ ਦਿਨਾਂ ਚ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਸਥਾਨਕ ਪੱਤਰਕਾਰ ਕਵਰੇਜ ਕਰਨ ਲਈ ਗਏ ਸਨ ਤਾਂ ਪਿੰਡ ਦੇ ਕੁਝ ਲੋਕਾਂ ਪੱਤਰਕਾਰਾਂ ਨੂੰ ਬੰਧਕ ਬਣਾ ਕੇ ਦੁਰਵਿਵਹਾਰ ਕੀਤਾ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪੁਲਿਸ ਨੇ ਖੁਦ ਤਿੰਨ ਘੰਟਿਆਂ ਬਾਅਦ ਪੱਤਰਕਾਰਾਂ ਨੂੰ ਬੰਦਕਾਂ ਦੇ ਚੁੰਗਲ ਵਿੱਚੋਂ ਛੁਡਾਇਆ ਪਰ ਤਿੰਨ ਦਿਨ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਨੇ ਅਜੇ ਤੱਕ ਦੋਸ਼ੀਆਂ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ । ਉਨ੍ਹਾਂ ਪੁਲਿਸ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਦੋਸ਼ੀ ਖਿਲਾਫ ਕਾਰਵਾਈ ਕਰਕੇ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਯੂਨੀਅਨ ਆਉਂਦੇ ਦਿਨਾਂ ਦੇ ਵਿੱਚ ਸ਼ਖਤ ਅੈਕਸ਼ਨ ਲਵੇਗੀ।
Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...






















