ਮਾਨਸਾ, 25 ਸਤੰਬਰ (ਵਿਸ਼ਵ ਵਾਰਤਾ) – ਮਾਨਸਾ ਦੇ ਐਡੀਸ਼ਨਲ ਸੈਸ਼ਨ ਜੱਜ ਦਲਜੀਤ ਸਿੰਘ ਰੱਲ੍ਹਣ ਦੀ ਅਦਾਲਤ ਵੱਲੋਂ ਦੋਹਰੇ ਕਤਲ ਕੇਸ ਦੇ ਇੱਕ ਮਾਮਲੇ ਵਿੱਚ ਸੁਣਵਾਈ ਕਰਦਿਆਂ ਇੱਕ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ਦਾ ਫ਼ੈਸਲਾ ਸੁਣਾਇਆ ਹੈ।
ਮਿਲੇ ਵੇਰਵਿਆਂ ਮੁਤਾਬਕ ਇਸ ਜ਼ਿਲ੍ਹੇ ਦੇ ਪਿੰਡ ਬਰਨ ਵਿਖੇ ਸਰਪੰਚ ਜਗਰਾਜ ਸਿੰਘ ਵਾਸੀ ਪਿੰਡ ਬਰਨ, ਦੀਦਾਰ ਸਿੰਘ ਵਾਸੀ ਪਿੰਡ ਹੀਰਕੇ ਅਤੇ ਪਵਨ ਸਿੰਘ ਵਾਸੀ ਪਿੰਡ ਬਰਨ ਖੇਤ ‘ਚ ਬੈਠੇ ਸ਼ਰਾਬ ਪੀ ਰਹੇ ਸਨ ਕਿ ਇਸ ਦੌਰਾਨ ਕਿਸੇ ਗੱਲ ਨੂੰ ਲੈਕੇ ਪਵਨ ਸਿੰਘ ਦਾ ਸਰਪੰਚ ਜਗਰਾਜ ਸਿੰਘ ਅਤੇ ਦੀਦਾਰ ਸਿੰਘ ਨਾਲ ਝਗੜਾ ਹੋ ਗਿਆ, ਜਿਸ ਦੇ ਚੱਲਦਿਆਂ ਪਵਨ ਸਿੰਘ ਨੇ ਗੁੱਸੇ ‘ਚ ਆਕੇ ਕਿਸੇ ਤੇਜ਼ਧਾਰ ਹਥਿਆਰ ਨਾਲ ਉਕਤ ਦੋਵਾਂ ਦਾ ਕਤਲ ਕਰ ਦਿੱਤਾ।
ਇਸ ਘਟਨਾ ਦਾ ਪਤਾ ਚੱਲਣ ‘ਦੇ ਦੀਦਾਰ ਸਿੰਘ ਦੇ ਪਿਤਾ ਸੁਖਦੇਵ ਸਿੰਘ ਵਾਸੀ ਹੀਰਕੇ ਨੇ ਥਾਣਾ ਸਰਦੂਲਗੜ੍ਹ ਦੀ ਪੁਲੀਸ ਨੂੰ ਸ਼ਿਕਾਇਤ ਕੀਤੀ,ਜਿਸ ‘ਤੇ ਪੁਲੀਸ ਨੇ ਉਸ ਸਮੇਂ ਨਾ-ਮਾਲੂਮ ਵਿਅਕਤੀਆਂ ਦੇ ਵਿਰੁੱਧ 9 ਸਤੰਬਰ 2017 ਨੂੰ ਧਾਰਾ 302 ਦੇ ਤਹਿਤ ਮਾਮਲਾ ਨੰ: 124 ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ। ਜਿਸ ਦੌਰਾਨ ਪੁਲੀਸ ਨੇ ਆਪਣੀ ਮੁੱਢਲੀ ਛਾਣ-ਬੀਣ ਦੌਰਾਨ ਪਵਨ ਸਿੰਘ ਨੂੰ ਕਸੂਰਵਾਰ ਮੰਨਦੇ ਹੋਏ ਉਸ ਨੂੰ ਗਿ੍ਰਫ਼ਤਾਰ ਕਰਕੇ ਮਾਮਲੇ ਨੂੰ ਸੁਣਵਾਈ ਦੇ ਲਈ ਅਦਾਲਤ ‘ਚ ਪੇਸ਼ ਕੀਤਾ,ਜਿੱਥੇ ਇਸ ਕੇਸ ਦੀ ਸੁਣਵਾਈ ਕਰਦਿਆਂ ਐਡੀਸ਼ਨਲ ਸ਼ੈਸ਼ਨ ਜੱਜ ਮਾਨਸਾ ਦਲਜੀਤ ਸਿੰਘ ਰੱਲ੍ਹਣ ਦੀ ਅਦਾਲਤ ਵੱਲੋਂ ਪਵਨ ਸਿੰਘ ਨੂੰ ਉਕਤ ਦੋਹਰੇ ਕਤਲ ਦਾ ਕਸੂਰਵਾਰ ਕਰਾਰ ਦਿੰਦਿਆਂ ਉਸ ਨੂੰ ਉਮਰ ਕੈਦ ਦੀ ਸਜ਼ਾ ਅਤੇ 2 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦਾ ਫ਼ੈਸਲਾ ਸੁਣਾਇਆ ਹੈ।
ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਚੌਥਾ ਸਥਾਨ : ਸਿਬਿਨ ਸੀ
ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ 'ਤੇ ਪੰਜਾਬ ਦਾ ਚੌਥਾ ਸਥਾਨ : ਸਿਬਿਨ ਸੀ 1...