ਕਸ਼ਮੀਰ ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
ਦੋ ਅੱਤਵਾਦੀ ਢੇਰ

ਸ੍ਰੀਨਗਰ, 14 ਜੁਲਾਈ(ਵਿਸ਼ਵ ਵਾਰਤਾ)- ਜੰਮੂ ਕਸ਼ਮੀਰ ਦੇ ਪੁਲਵਾਮਾ ਸੈਕਟਰ ਵਿਚ ਬੁੱਧਵਾਰ ਦੀ ਸਵੇਰ ਭਾਰਤੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ ਵਿਚ 2 ਅੱਤਵਾਦੀ ਮਾਰੇ ਗਏ ਹਨ। ਇਸ ਦੀ ਜਾਣਕਾਰੀ ਕਸ਼ਮੀਰ ਜ਼ੋਨ ਪੁਲਿਸ ਨੇ ਦਿੱਤੀ ਹੈ ਅਤੇ ਮੁਹਿੰਮ ਹਾਲੇ ਵੀ ਜਾਰੀ ਹੈ। ਜਾਣਕਾਰੀ ਅਨੁਸਾਰ ਪਾਕਿਸਤਾਨੀ ਲਸ਼ਕਰ-ਏ-ਤੋਇਬਾ ਦਾ ਕਮਾਂਡਰ ਇਜਾਜ਼ ਉਰਫ਼ ਅੱਬੂ ਹੁਰਾਇਰਾ ਵੀ ਮਾਰਿਆ ਗਿਆ ਹੈ।






















