ਪੰਜਾਬ ਵਿੱਚ ਫਿਰ ਤੋਂ ਪੈੈਰ ਪਸਾਰਨ ਲੱਗਿਆ ਕੋਰੋਨਾ
ਦੋ ਕੈਬਨਿਟ ਮੰਤਰੀਆਂ ਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਤੋਂ ਬਾਅਦ ਹੁਣ ਪਟਿਆਲਾ ਦੀ ਡਿਪਟੀ ਕਮਿਸ਼ਨਰ ਨੂੰ ਵੀ ਹੋਇਆ ਕੋਰੋਨਾ
ਚੰਡੀਗੜ੍ਹ,1 ਅਗਸਤ (ਵਿਸ਼ਵ ਵਾਰਤਾ)-ਪੰਜਾਬ ਵਿੱਚ ਕਰੋਨਾ ਕਾਰਨ 2 ਲੋਕਾਂ ਦੀ ਮੌਤ ਹੋ ਗਈ ਹੈ। ਇਹ ਮੌਤਾਂ ਲੁਧਿਆਣਾ ਅਤੇ ਜਲੰਧਰ ਵਿੱਚ ਹੋਈਆਂ ਹਨ। ਇਸ ਦੇ ਨਾਲ ਹੀ ਪਟਿਆਲਾ ਦੀ ਡਿਪਟੀ ਕਮਿਸ਼ਨਰ (ਡੀਸੀ) ਸਾਕਸ਼ੀ ਸਾਹਨੀ ਵੀ ਕੋਵਿਡ ਪਾਜ਼ੇਟਿਵ ਹੋ ਗਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ।
I have tested positive for covid today and have isolated as per protocol. Anyone who had come in contact with me may kindly get themselves tested.
— Sakshi Sawhney (@sawhney_sakshi) July 31, 2022
ਇਸ ਤੋਂ ਪਹਿਲਾਂ ਜੇਲ੍ਹ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ, ਸੈਰ ਸਪਾਟਾ ਤੇ ਸੱਭਿਆਚਾਰ ਮੰਤਰੀ ਅਨਮੋਲ ਗਗਨ ਮਾਨ ਅਤੇ ਡਿਪਟੀ ਸਪੀਕਰ ਜੈਕਿਸ਼ਨ ਰੋਡੀ ਵੀ ਪਾਜ਼ੀਟਿਵ ਆਏ ਹਨ। ਪੰਜਾਬ ਦੇ ਦ੍ਰਿਸ਼ਟੀਕੋਣ ਤੋਂ ਚਿੰਤਾਜਨਕ ਗੱਲ ਇਹ ਹੈ ਕਿ 102 ਮਰੀਜ਼ ਜੀਵਨ ਰੱਖਿਅਕ ਸਹਾਇਤਾ ‘ਤੇ ਪਹੁੰਚ ਚੁੱਕੇ ਹਨ। ਇਨ੍ਹਾਂ ‘ਚੋਂ 86 ਆਕਸੀਜਨ ‘ਤੇ, 14 ਆਈਸੀਯੂ ‘ਤੇ ਅਤੇ 2 ਵੈਂਟੀਲੇਟਰ ‘ਤੇ ਹਨ।























