ਦੋ ਧਿਰਾਂ ’ਚ ਜੰਮ ਕੇ ਲੜਾਈ, ਚੱਲੀਆਂ ਗੋਲੀਆਂ
ਇਕ ਪਰਿਵਾਰ ਦੇ ਚਾਰ ਜੀਆਂ ਦੀ ਮੌਤ
ਬਟਾਲਾ, 4ਜੁਲਾਈ(ਵਿਸ਼ਵ ਵਾਰਤਾ)- ਬਟਾਲਾ ਦੇ ਨਾਲ ਲੱਗਦੇ ਪਿੰਡ ਬਲੱੜਵਾਲ ਵਿੱਚ ਦੋ ਧਿਰਾਂ ਵਿੱਚ ਪ੍ਰੇਮ ਸੰਬੰਧਾਂ ਨੂੰ ਲੈ ਕੇ ਲੜਾਈ ਹੋ ਗਈ। ਲੜਾਈ ਇੰਨੀ ਵਧ ਗਈ ਕਿ ਦੋਹਾਂ ਧਿਰਾਂ ਵੱਲੋਂ ਇਕ-ਦੂਜੇ ਤੇ ਗੋਲੀਆਂ ਚਲਾਈਆਂ ਗਈਆਂ। ਜਿਸ ਵਿੱਚ ਇਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਕਈ ਲੋਕ ਜਖ਼ਮੀ ਹੋ ਗਏ ਜਿਹਨਾਂ ਨੂੰ ਇਲਾਜ਼ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ ਗਿਆ।