ਲੁਧਿਆਣਾ ਵਿੱਚ ਕੋਰੋਨਾ ਦਾ ਕਹਿਰ
ਦੋ ਸਕੂਲਾਂ ਦੇ ਵਿਦਿਆਰਥੀ ਨਿਕਲੇ ਕੋਰੋਨਾ ਪਾਜੀਟਿਵ
ਚੰਡੀਗੜ੍ਹ,10 ਅਗਸਤ(ਵਿਸ਼ਵ ਵਾਰਤਾ) ਜਿਲ੍ਹਾ ਲੁਧਿਆਣਾ ਦੇ ਕੈਲਾਸ਼ ਨਗਰ ਦੇ ਸਰਕਾਰੀ ਹਾਈ ਸਕੂਲ ਦੇ 12 ਵਿਦਿਆਰਥੀਆਂ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਰਿਪੋਰਟ ਸਾਹਮਣੇ ਆਈ ਹੈ ।
ਜਿਕਰਯੋਗ ਹੈ ਕਿ ਅੱਜ ਸਵੇਰੇ ਹੀ ਲੁਧਿਆਣਾ ਦੇ ਹੀ ਇੱਕ ਹੋਰ ਸਕੂਲ ਬਸਤੀ ਜੋਧੇਵਾਲ ਦੇ ਸਰਕਾਰੀ ਸਕੂਲ ਦੇ ਵੀ 8 ਵਿਦਿਆਰਥੀਆਂ ਦੇ ਕੋਰੋਨਾ ਪੀੜਿਤ ਹੋਣ ਦੀ ਖਬਰ ਆਈ ਸੀ।
ਪ੍ਰਸ਼ਾਸ਼ਨ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਨਾਂ ਸਕੂਲਾਂ ਨੂੰ 14 ਦਿਨ 24 ਅਗਸਤ ਤੱਕ ਬੰਦ ਕਰ ਦਿੱਤਾ ਹੈ।