ਦੋ ਸੂਬਿਆਂ ਮੁੱਖ ਮਤੰਰੀਆਂ ਦੀ ਜਲੰਧਰ ਫੇਰੀ ਤੋਂ ਪਹਿਲਾਂ ਸ਼ਹਿਰ ਦੀਆਂ ਦਿਵਾਰਾਂ ਤੇ ਖਾਲਿਸਤਾਨੀ ਨਾਅਰੇ
ਚੰਡੀਗੜ੍ਹ,15 ਜੂੁਨ(ਵਿਸ਼ਵ ਵਾਰਤਾ)- ਪੰਜਾਬ ਵਿੱਚ ਕਿਤੇ ਨਾ ਕਿਤੇ ਪਿਛਲੇ ਥੋੜ੍ਹੇ ਦਿਨਾਂ ਤੋਂ ਆਏ ਦਿਨ ਦਿਵਾਰਾਂ ਜਾਂ ਪੋਸਟਰਾਂ ਤੇ ਖਾਲਿਸਤਾਨੀ ਨਾਅਰੇ ਲਿਖਣ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜਲੰਧਰ ਪਹੁੰਚਣ ਤੋਂ ਪਹਿਲਾਂ ਹੀ ਕੁਝ ਸ਼ਰਾਰਤੀ ਅਨਸਰਾਂ ਨੇ ਸ਼ਹਿਰ ਦੀਆਂ ਕੰਧਾਂ ‘ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖ ਦਿੱਤੇ ਹਨ। ਇਨ੍ਹਾਂ ਨੂੰ ਦੇਖ ਕੇ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਸੁਰੱਖਿਆ ਵਿਵਸਥਾ ਨੂੰ ਹੋਰ ਵਧਾ ਦਿੱਤਾ ਗਿਆ ਹੈ। ਪਿਛਲੇ ਇੱਕ ਹਫ਼ਤੇ ਵਿੱਚ ਪੰਜਾਬ ਵਿੱਚ ਖਾਲਿਸਤਾਨ ਦੇ ਹੱਕ ਵਿੱਚ ਨਾਅਰੇ ਲਿਖੇ ਜਾਣ ਦਾ ਇਹ ਤੀਜਾ ਮਾਮਲਾ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਖਾਲਿਸਤਾਨੀਆਂ ਨੇ ਰੂਪਨਗਰ ਦੇ ਡੀਸੀ ਅਤੇ ਐਸਐਸਪੀ ਦਫਤਰ ਦੇ ਬਾਹਰ ਖਾਲਿਸਤਾਨ ਦੇ ਨਾਅਰੇ ਵਾਲੇ ਬੈਨਰ ਲਗਾਏ ਸਨ। ਇਸ ਤੋਂ ਬਾਅਦ ਫਰੀਦਕੋਟ ਵਿੱਚ ਜੱਜ ਦੇ ਘਰ ਦੇ ਬਾਹਰ ਪੇਂਟ ਸਪਰੇਅ ਨਾਲ ਖਾਲਿਸਤਾਨੀ ਨਾਅਰੇ ਲਿਖੇ ਗਏ। ਇਸ ਤੋਂ ਬਾਅਦ ਖਾਲਿਸਤਾਨੀ ਸਮਰਥਕਾਂ ਨੇ ਰੇਲਵੇ ਦੇ ਡੀਆਰਐਮ ਦੇ ਘਰ ਦੇ ਬਾਹਰ ਵੀ ਅਜਿਹੇ ਨੀ ਨਾਅਰੇ ਲਿਖੇ ਸਨ।