ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ
ਜਨਮ ਅਸ਼ਟਮੀ ਦੇ ਮੌਕੇ ਤੇ ਪੰਜਾਬ ਪੁਲਿਸ ਨੇ ਕੀਤੀ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ
ਤਰਨਤਾਰਨ,31 ਅਗਸਤ(ਵਿਸ਼ਵ ਵਾਰਤਾ) ਪੰਜਾਬ ਦੇ ਸਰਹੱਦੀ ਜਿਲ੍ਹੇ ਤਰਨਤਾਰਨ ਦੇ ਗੋਇੰਦਵਾਲ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਕੱਕਾ ਕੰਢਿਆਲਾ ਨੇੜੇ ਦੇਰ ਰਾਤ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਗ੍ਰਿਫਤਾਰ ਕੀਤਾ ਹੈ। ਉਕਤ ਵਿਅਕਤੀ ਕੋਲੋਂ ਦੋ ਹੈਂਡ ਗ੍ਰਨੇਡ ਪ੍ਰਾਪਤ ਕੀਤੇ ਜਾਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਇਹ ਜਨਮ ਅਸ਼ਟਮੀ ਦੇ ਮੌਕੇ ਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ, ਜਿਸਨੂੰ ਕਿ ਪੰਜਾਬ ਪੁਲਿਸ ਦੀ ਮੁਸਤੈਦੀ ਕਾਰਨ ਨਾਕਾਮ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮਾਮਲੇ ਦੀ ਤਫਤੀਸ਼ ਕਰਨੀ ਸ਼ੁਰੂ ਕਰ ਦਿੱਤੀ ਹੈ।
ਦੱਸ ਦਈਏ ਕਿ ਲੋਪੋਕੇ ਸਬ-ਡਵੀਜ਼ਨ ਦੇ ਪਿੰਡ ਡਾਲੇਕੇ ਵਿਖੇ ਵੀ ਤਿੰਨ ਹਫਤੇ ਪਹਿਲਾਂ 5 ਹੈਂਡ ਗ੍ਰਨੇਡ ਤੇ 100 ਕਾਰਤੂਸਾਂ ਸਮੇਤ ਇੱਕ ਟਿਫਿਨ ਬੰਬ ਮਿਲਿਆ ਸੀ।