ਦ੍ਰੋਪਦੀ ਮੁਰਮੂ ਬਣੀ ਭਾਰਤ ਦੀ 15ਵੀਂ ਰਾਸ਼ਟਰਪਤੀ ਅਤੇ ਦੇਸ਼ ਦਾ ਸਭ ਤੋਂ ਵੱਡਾ ਅਹੁਦਾ ਸੰਭਾਲਣ ਵਾਲੀ ਪਹਿਲੀ ਆਦਿਵਾਸੀ ਮਹਿਲਾ
ਚੰਡੀਗੜ੍ਹ,21ਜੁਲਾਈ(ਵਿਸ਼ਵ ਵਾਰਤਾ)- ਭਾਰਤੀ ਜਨਤਾ ਪਾਰਟੀ ਅਤੇ ਉਸਦੀਆਂ ਸਹਿਯੋਗੀ ਪਾਰਟੀਆਂ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਭਾਰਤ ਦੇ ਅਗਲੇ ਰਾਸ਼ਟਰਪਤੀ ਬਣ ਗਏ ਹਨ। ਇਸ ਦੇ ਨਾਲ ਹੀ ਇਹ ਦੇਸ਼ ਦੇ ਸਭ ਤੋਂ ਵੱਡੇ ਅਹੁਦੇ ਤੇ ਬੈਠਣ ਵਾਲੀ ਪਹਿਲੀ ਆਦਿਵਾਸੀ ਮਹਿਲਾ ਵੀ ਬਣ ਗਏ ਹਨ। ਉਹ 2015 ਵਿੱਚ ਝਾਰਖੰਡ ਦੀ ਪਹਿਲੀ ਰਾਜਪਾਲ ਵੀ ਬਣੀ ਅਤੇ ਇਸ ਅਹੁਦੇ ਤੇ ਉਹ ਕਰੀਬ ਛੇ ਸਾਲ ਤੱਕ ਤੈਨਾਤ ਰਹੇ।
ਓਹਨਾਂ ਨੇ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨ੍ਹਾ ਨੂੰ ਹਰਾ ਦਿੱਤਾ ਹੈ।
ਦੱਸ ਦਈਏ ਕਿ ਦ੍ਰੋਪਦੀ ਮੁਰਮੂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਇੱਕ ਅਧਿਆਪਕ ਦੇ ਤੌਰ ਤੇ ਕੀਤੀ ਸੀ। ਉਹਨਾਂ ਨੇ ਆਪਣੀ ਸਿਆਸੀ ਪਾਰੀ ਦੀ ਸ਼ੁਰੂਆਤ 1997 ਵਿੱਚ ਰਾਇਰੰਗਪੁਰ ਤੋਂ ਕੌਂਸਲਰ ਦੇ ਤੌਰ ਤੇ ਕੀਤੀ ਸੀ।
ਇਸ ਤੋਂ ਬਾਅਦ ਉਹ ਉਡੀਸਾ ਵਿੱਚ ਮੰਤਰੀ ਦੇ ਅਹੁਦੇ ਤੇ ਵੀ ਤੈਨਾਤ ਰਹੇ।
ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਅਹੁਦੇ ਤੇ ਦੇਸ਼ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਸਨ, ਜਿਹਨਾਂ ਤੋਂ ਬਾਅਦ ਹੁਣ ਦ੍ਰੋਪਦੀ ਮੁਰਮੂ ਪਹਿਲੀ ਆਦਿਵਾਸੀ ਮਹਿਲਾ ਰਾਸ਼ਟਰਪਤੀ ਅਤੇ ਦੂਸਰੀ ਮਹਿਲਾ ਰਾਸ਼ਟਰਪਤੀ ਬਣ ਗਏ ਹਨ।
























