ਦੱਖਣੀ ਅਫਰੀਕਾ ਦੀ ਭਾਰਤ ਖਿਲਾਫ ਲਗਾਤਾਰ 7ਵੀਂ ਜਿੱਤ
ਚੰਡੀਗੜ੍ਹ, 13 ਜੂਨ (ਵਿਸ਼ਵ ਵਾਰਤਾ) ਟੀਮ ਇੰਡੀਆ ਦੱਖਣੀ ਅਫਰੀਕਾ ਤੋਂ ਦੂਜੇ ਟੀ-20 ਮੈਚ ਵਿਚ 4 ਵਿਕਟਾਂ ਨਾਲ ਹਾਰ ਗਈ। ਕ੍ਰਿਕਟ ਦੇ ਤਿੰਨੋਂ ਫਾਰਮੈਟਾਂ ਵਿੱਚ ਦੱਖਣੀ ਅਫਰੀਕਾ ਖ਼ਿਲਾਫ਼ ਭਾਰਤ ਦੀ ਇਹ ਲਗਾਤਾਰ 7ਵੀਂ ਹਾਰ ਹੈ। ਇਸ ਤੋਂ ਪਹਿਲਾਂ ਭਾਰਤ ਨੂੰ ਦੱਖਣੀ ਅਫਰੀਕਾ ਦੌਰੇ ‘ਤੇ ਲਗਾਤਾਰ ਦੋ ਟੈਸਟ ਅਤੇ ਤਿੰਨ ਵਨਡੇ ਮੈਚਾਂ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਕਟਕ ‘ਚ ਖੇਡੇ ਗਏ ਦੂਜੇ ਟੀ-20 ਮੈਚ ‘ਚ ਭਾਰਤ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 6 ਵਿਕਟਾਂ ‘ਤੇ 148 ਦੌੜਾਂ ਬਣਾਈਆਂ। ਸ਼੍ਰੇਅਸ ਅਈਅਰ ਨੇ ਸਭ ਤੋਂ ਵੱਧ 40 ਦੌੜਾਂ ਦੀ ਪਾਰੀ ਖੇਡੀ। ਜਵਾਬ ‘ਚ ਦੱਖਣੀ ਅਫਰੀਕਾ ਨੇ 18.2 ਓਵਰਾਂ ‘ਚ 6 ਵਿਕਟਾਂ ਦੇ ਨੁਕਸਾਨ ‘ਤੇ ਟੀਚਾ ਹਾਸਲ ਕਰ ਲਿਆ। ਦੱਖਣੀ ਅਫਰੀਕਾ ਲਈ ਹੇਨਰਿਕ ਕਲਾਸੇਨ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਸਿਰਫ 46 ਗੇਂਦਾਂ ‘ਚ 81 ਦੌੜਾਂ ਬਣਾਈਆਂ।























