ਧਰਮਸ਼ਾਲਾ ਦੇ ਵਿਧਾਨ ਸਭਾ ਗੇਟ ਦੇ ਅੱਗੇ ਖਾਲਿਸਤਾਨੀ ਝੰਡੇ ਲਗਾਏ ਜਾਣ ਦਾ ਮਾਮਲਾ:
ਕੈਪਟਨ ਅਮਰਿੰਦਰ ਸਿੰਘ ਵੱਲੋਂ ਘਟਨਾ ਦੀ ਸਖ਼ਤ ਨਿਖੇਧੀ, ਕੀਤਾ ਇਹ ਟਵੀਟ
ਚੰਡੀਗੜ੍ਹ, 8ਮਈ (ਵਿਸ਼ਵ ਵਾਰਤਾ)- ਧਰਮਸ਼ਾਲਾ ਦੇ ਵਿਧਾਨ ਸਭਾ ਗੇਟ ਦੇ ਅੱਗੇ ਖਾਲਿਸਤਾਨੀ ਝੰਡੇ ਲਗਾਏ ਜਾਣ ਦੀ ਘਟਨਾ ਦੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਨਿਖੇਧੀ ਕੀਤੀ ਹੈ , ਉਹਨਾਂ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਸੰਬੰਧ ਵਿੱਚ ਉਹਨਾਂ ਨੇ ਇਕ ਟਵੀਟ ਵੀ ਕੀਤਾ, ਜਿਸ ਵਿੱਚ ਉਹਨਾਂ ਨੇ ਲਿਖਿਆ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਗੇਟ ‘ਤੇ ਖਾਲਿਸਤਾਨ ਦੇ ਝੰਡੇ ਲਗਾਉਣ ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਾ ਹਾਂ। ਇਹ ਸ਼ਰਾਰਤੀ ਅਨਸਰਾਂ ਦੀਆਂ ਕਾਰਵਾਈਆਂ ਹਨ ਜੋ ਸਾਡੇ ਦੇਸ਼ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਮੈਂ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਅਪੀਲ ਕਰਦਾ ਹਾਂ।”
Strongly condemn the act of putting up Khalistan flags at the gate of HP Vidhan Sabha.
These are acts of fringe elements who are trying to disturb the peace & brotherhood of our country, which will not be tolerated. Urge @CMOFFICEHP to take strict action against the perpetrators. https://t.co/behzvzp5Lv— Capt.Amarinder Singh (@capt_amarinder) May 8, 2022