ਕੋਰੋਨਾ ਮਹਾਮਾਰੀ
ਪ੍ਰਧਾਨ ਮੰਤਰੀ ਅੱਜ ਕਰਨਗੇ ਜ਼ਿਲ੍ਹਾ ਅਧਿਕਾਰੀਆਂ ਨਾਲ ਗੱਲਬਾਤ
ਨਵੀਂ ਦਿੱਲੀ, 18 ਮਈ (ਵਿਸ਼ਵ ਵਾਰਤਾ) –ਦੇਸ਼ ਵਿੱਚ ਕੋਰੋਨਾ ਦੀ ਮਾਰ ਲਗਾਤਾਰ ਜਾਰੀ ਹੈ , ਕੇਂਦਰ ਅਤੇ ਰਾਜ ਸਰਕਾਰਾਂ ਆਪਣੇ ਆਪਣੇ ਪੱਧਰ ਤੇ ਇਸ ਮਹਾਂਮਾਰੀ ਦਾ ਮੁਕਾਬਲਾ ਕਰ ਰਹੀਆਂ ਹਨ । ਇਸ ਦੇ ਸੰਬੰਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਜਾਂ ਅਤੇ ਜ਼ਿਲ੍ਹਿਆਂ ਦੇ ਖੇਤਰੀ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ ਅਤੇ ਕੋਰੋਨਾ ਮਹਾਂਮਾਰੀ ਦੌਰਾਨ ਉਨ੍ਹਾਂ ਦੇ ਤਜਰਬੇ ਸੁਣਨਗੇ। ਇਸ ਦੀ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਦਿੱਤੀ ਗਈ।