ਧਾਰਾ 144 ਲੱਗਣ ਤੋਂ ਬਾਅਦ ਵੀ ਕਿਸਾਨ ਜੱਥੇਬੰਦੀਆਂ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨ ਲਈ ਬਜਿੱਦ
ਗੁਰਨਾਮ ਚੜੂੰਨੀ ਨੇ ਦਿੱਤੀ ਸਰਕਾਰ ਦੇ ਫੈਸਲੇ ਨੂੰ ਚੁਣੌਤੀ
ਦੇਖੋ,ਕਿਸਾਨ ਨੇਤਾ ਗੁਰਨਾਮ ਚੜੂੰਨੀ ਦਾ ਕਿਸਾਨਾਂ ਲਈ ਨਵਾਂ ਸੰਦੇਸ਼
ਚੰਡੀਗੜ੍ਹ,6 ਸਤੰਬਰ (ਵਿਸ਼ਵ ਵਾਰਤਾ) ਹਰਿਆਣਾ ਦੇ ਕਰਨਾਲ ਵਿੱਚ 28 ਅਗਸਤ ਨੂੰ ਪੁਲਿਸ ਵੱਲੋਂ ਕਿਸਾਨਾਂ ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨਾਂ ਦੁਆਰਾ ਐਲਾਨ ਕੀਤਾ ਗਿਆ ਸੀ ਕਿ 7 ਸਤੰਬਰ ਨੂੰ ਕਿਸਾਨ ਜੱਥੇਬੰਦੀਆਂ ਡੀਸੀ ਦਫਤਰ ਦਾ ਘਿਰਾਓ ਕਰਨਗੀਆਂ । ਜਿਕਰਯੋਗ ਹੈ ਕਿ ਕਰਨਾਲ ਦੇ ਜ਼ਿਲ੍ਹਾ ਮੈਜਿਸਟਰੇਟ (ਡੀਐਮ) ਨਿਸ਼ਾਂਤ ਕੁਮਾਰ ਯਾਦਵ ਨੇ ਕਿਸਾਨਾਂ ‘ਤੇ 28 ਅਗਸਤ ਦੇ ਲਾਠੀਚਾਰਜ ਦੇ ਵਿਰੁੱਧ ਮਿੰਨੀ ਸਕੱਤਰੇਤ ਦੇ ਕਿਸਾਨਾਂ ਦੇ ਪ੍ਰਸਤਾਵਿਤ ਘੇਰਾਓ ਦੇ ਮੱਦੇਨਜ਼ਰ ਮੰਗਲਵਾਰ ਨੂੰ ਸੀਆਰਪੀਸੀ ਦੀ ਧਾਰਾ 144 ਲਗਾਉਣ ਦਾ ਫੈਸਲਾ ਕੀਤਾ ਹੈ।
ਪਰ , ਇਸ ਦੇ ਬਾਵਜੂਦ ਵੀ ਕਿਸਾਨ ਨੇਤਾ ਗੁਰਨਾਮ ਸਿੰਘ ਚੜੂੰਨੀ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਸਾਨਾਂ ਨੂੰ ਨਵੀਂ ਅਨਾਜ ਮੰਡੀ ਕਰਨਾਲ ਵਿੱਚ 10 ਵਜੇ ਸਵੇਰੇ ਇਕੱਠੇ ਹੋਣ ਲਈ ਕਿਹਾ ਹੈ।