• Latest
  • Trending
ਧੋਖਾ ਹੈ 13 ਨੁਕਾਤੀ ਏਜੰਡਾ, ਸਿਰਫ਼ ਗੁਰੂ ਸਾਹਿਬ ਦੀ ਬੇਅਦਬੀ ਦੇ ਇਨਸਾਫ਼ ਬਾਰੇ ਹੀ ਦੱਸ ਦੇਣ ਕਾਂਗਰਸੀ- ਹਰਪਾਲ ਸਿੰਘ ਚੀਮਾ

ਧੋਖਾ ਹੈ 13 ਨੁਕਾਤੀ ਏਜੰਡਾ, ਸਿਰਫ਼ ਗੁਰੂ ਸਾਹਿਬ ਦੀ ਬੇਅਦਬੀ ਦੇ ਇਨਸਾਫ਼ ਬਾਰੇ ਹੀ ਦੱਸ ਦੇਣ ਕਾਂਗਰਸੀ- ਹਰਪਾਲ ਸਿੰਘ ਚੀਮਾ

5 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

11 minutes ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

19 minutes ago
National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

23 minutes ago
Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

28 minutes ago
Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

33 minutes ago
Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

44 minutes ago
Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

11 hours ago
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

11 hours ago
ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

12 hours ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

12 hours ago
Hindi News
English News
Saturday, November 28, 2026
No Result
View All Result
16 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਧੋਖਾ ਹੈ 13 ਨੁਕਾਤੀ ਏਜੰਡਾ, ਸਿਰਫ਼ ਗੁਰੂ ਸਾਹਿਬ ਦੀ ਬੇਅਦਬੀ ਦੇ ਇਨਸਾਫ਼ ਬਾਰੇ ਹੀ ਦੱਸ ਦੇਣ ਕਾਂਗਰਸੀ- ਹਰਪਾਲ ਸਿੰਘ ਚੀਮਾ

November 14, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਧੋਖਾ ਹੈ 13 ਨੁਕਾਤੀ ਏਜੰਡਾ, ਸਿਰਫ਼ ਗੁਰੂ ਸਾਹਿਬ ਦੀ ਬੇਅਦਬੀ ਦੇ ਇਨਸਾਫ਼ ਬਾਰੇ ਹੀ ਦੱਸ ਦੇਣ ਕਾਂਗਰਸੀ- ਹਰਪਾਲ ਸਿੰਘ ਚੀਮਾ

ਧੋਖਾ ਹੈ 13 ਨੁਕਾਤੀ ਏਜੰਡਾ, ਸਿਰਫ਼ ਗੁਰੂ ਸਾਹਿਬ ਦੀ ਬੇਅਦਬੀ ਦੇ ਇਨਸਾਫ਼ ਬਾਰੇ ਹੀ ਦੱਸ ਦੇਣ ਕਾਂਗਰਸੀ- ਹਰਪਾਲ ਸਿੰਘ ਚੀਮਾ

– ਵੋਟਾਂ ਲਈ ਜੋ ‘ਗੁਰੂ ਸਾਹਿਬ’ ਨੂੰ ਵਰਤ ਸਕਦੇ ਹਨ, ਅਜਿਹੇ ਕਾਂਗਰਸੀਆਂ ਲਈ ਆਮ ਲੋਕਾਂ ਦੀ ਕੋਈ ਹੈਸੀਅਤ ਨਹੀਂ-‘ਆਪ’

-ਕਿਹਾ, ਹਿੰਮਤ ਹੈ ਤਾਂ ਕੇਜਰੀਵਾਲ ਵਾਂਗ 5 ਸਾਲਾਂ ਦੀ ਕਾਰਗੁਜ਼ਾਰੀ ਦੇ ਆਧਾਰ ‘ਤੇ ਵੋਟਾਂ ਮੰਗੇ ਕਾਂਗਰਸ

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੱਤਾਧਾਰੀ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਸਰਕਾਰ ਦੇ 13 ਨੁਕਾਤੀ ਏਜੰਡੇ ਸੰਬੰਧੀ ਕੀਤੇ ਗਏ ਦਾਅਵੇ ਨੂੰ ਮਹਿਜ਼ ਛਲਾਵਾ ਕਰਾਰ ਦਿੰਦੇ ਹੋਏ ਇੱਕ ਨੁਕਾਤੀ ਜਵਾਬ ਮੰਗਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਸਾਜ਼ਿਸ਼ ਘਾੜਿਆਂ ਸਮੇਤ ਦੋਸ਼ੀਆਂ ਨੂੰ ਮਿਸਾਲੀ ਸਜਾ ਕਦੋਂ ਮਿਲੇਗੀ?
ਐਤਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨਾਂ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਸਰਕਾਰ ਦੇ 13 ਨੁਕਾਤੀ ਏਜੰਡੇ ‘ਤੇ ਤੰਜ ਕਸਦਿਆਂ ਚੁਣੌਤੀ ਦਿੱਤੀ ਕਿ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਿਰਫ਼ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਬਾਰੇ ਪੰਜਾਬ ਦੀ ਜਨਤਾ ਨੂੰ ਸਪੱਸ਼ਟ ਕਰ ਦੇਣ ਕਿ ਸਾਰੇ ਸਾਜਿਸ਼ਕਰਤਾ ਅਤੇ ਦੋਸ਼ੀਆਂ ਨੂੰ ਕਿੰਨੇ ਦਿਨਾਂ ਦੇ ਅੰਦਰ-ਅੰਦਰ ਮਿਸਾਲੀ ਸਜ਼ਾ ਮਿਲੇਗੀ? ਚੀਮਾ ਨੇ ਕਿਹਾ ਕਿ ਅਜੇ ਤੱਕ ਇਨ੍ਹਾਂ ਮਾਮਲਿਆਂ ਦੀ ਜਾਂਚ ਹੀ ਮੁਕੰਮਲ ਨਹੀਂ ਹੋਈ ਅਤੇ ਨਾ ਹੀ ਚਾਲਾਨ ਪੇਸ਼ ਕਰਨ ਦੀ ਅੰਤਿਮ ਪ੍ਰਕਿਰਿਆ ਪੂਰੀ ਹੋਈ ਹੈ। ਫਿਰ ਚੰਨੀ ਸਰਕਾਰ ਅਤੇ ਕਾਂਗਰਸ ਪ੍ਰਧਾਨ ਬੇਅਦਬੀ ਅਤੇ ਬਹਿਬਲ ਕਲਾਂ ਮਾਮਲੇ ‘ਚ ਇਨਸਾਫ਼ ਸੰਬੰਧੀ ਹਵਾ ‘ਚ ਤੀਰ ਮਾਰ ਕੇ ‘ਗੁਰੂ ਸਾਹਿਬ’ ਦੀ ਵਾਰ-ਵਾਰ ਬੇਅਦਬੀ ਕਿਉਂ ਕਰ ਰਹੇ ਹਨ?
ਚੀਮਾ ਨੇ ਚੁਣੌਤੀ ਦਿੱਤੀ ਕਿ ਜੇਕਰ ਚੰਨੀ ਅਤੇ ਸਿੱਧੂ ‘ਚ ਗੁਰੂ  ਅਤੇ ਗੁਰੂ ਦੀ ਸੰਗਤ ਪ੍ਰਤੀ ਜਰਾ ਜਿੰਨਾ ਵੀ ਸਨਮਾਨ ਹੈ ਤਾਂ ਉਹ ਗੁਰੂ ਸਾਹਿਬ ਦੇ ਦੋਖੀਆਂ ਨੂੰ ਅਗਲੇ ਚੰਦ ਦਿਨਾਂ ‘ਚ ਮਿਸਾਲੀ ਸਜਾ ਯਕੀਨੀ ਬਣਾਉਣ।
ਚੀਮਾ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਰਵਿੰਦ ਕੇਜਰੀਵਾਲ ਦੀ 49 ਦਿਨਾਂ ਸਰਕਾਰ ਦੀ ਮਿਸਾਲ ਦਿੰਦਿਆਂ ਪੁੱਛਿਆ, ”ਪਿਛਲੇ 2 ਮਹੀਨਿਆਂ ਤੋਂ ਸੂਬੇ ਦੀ ਮੁਕੰਮਲ ਕਮਾਨ ਤੁਹਾਡੇ ਦੋਵਾਂ ਦੇ ਹੱਥ ‘ਚ ਹੈ, ਪਰੰਤੂ ਜ਼ਮੀਨ ‘ਤੇ ਕੁੱਝ ਵੀ ਨਹੀਂ ਬਦਲਿਆ। ਜਨਤਾ ਨੂੰ ਗੁਮਰਾਹ ਕਰਨ ਲਈ ਡਰਾਮੇਬਾਜ਼ੀ ਅਤੇ ਝੂਠੇ ਅੰਕੜੇ ਪੇਸ਼ ਕਰਨ ਲਈ ਸਰਕਾਰੀ ਖ਼ਜ਼ਾਨੇ ਦੀ ਅੰਨ੍ਹੇਵਾਹ ਦੁਰਵਰਤੋਂ ਹੋ ਰਹੀ ਹੈ। ਭ੍ਰਿਸ਼ਟਾਚਾਰ ਜਿਉਂ ਦਾ ਤਿਉਂ ਹੈ। ਬਹੁਭਾਂਤੀ ਮਾਫ਼ੀਆ ਪਹਿਲਾਂ ਵਾਂਗ ਹੀ ਭਾਰੂ ਹੈ। ਨਿੱਜੀ ਬਿਜਲੀ ਕੰਪਨੀਆਂ ਦਾ ਦਬਦਬਾ ਬਰਕਾਰ ਹੈ, ਜਿਸ ਕਾਰਨ ਤੁਸੀਂ (ਚੰਨੀ-ਸਿੱਧੂ) ਮਾਰੂ ਬਿਜਲੀ ਖ਼ਰੀਦ ਸਮਝੌਤਿਆਂ (ਪੀਪੀਏਜ਼) ਨੂੰ ਰੱਦ ਕਰਨ ਤੋਂ ਭੱਜ ਗਏ ਅਤੇ ਸੋਧਾਂ ‘ਤੇ ਆ ਗਏ। ਜਦਕਿ ਦਾਅਵੇ ਇਹ ਸਨ ਕਿ ਸਾਨੂੰ (ਸਿੱਧੂ-ਚੰਨੀ) ਨੂੰ ਕਮਾਨ-ਮਿਲਣ ਉਪਰੰਤ 4 ਦਿਨਾਂ ‘ਚ ਬਿਜਲੀ ਸਮਝੌਤੇ ਰੱਦ ਕਰ ਦਿੱਤੇ ਜਾਣਗੇ। ਇਸੇ ਤਰਾਂ ਬੇਰੁਜ਼ਗਾਰੀ, ਬੇਰੁਜ਼ਗਾਰੀ ਭੱਤੇ, ਕਿਸਾਨ-ਮਜ਼ਦੂਰ ਕਰਜ਼ੇ ਅਤੇ ਹੋਰ ਸਾਰੇ ਭਖਵੇਂ ਮੁੱਦੇ ਵੀ ਜਿਉਂ ਦੇ ਤਿਉਂ ਲੰਬਿਤ ਪਏ ਹਨ, ਕਿਉਂਕਿ ਇਨ੍ਹਾਂ ਦੋ ਮਹੀਨਿਆਂ ‘ਚ ਕਾਂਗਰਸੀ ਆਗੂਆਂ ਨੇ ਜਾਂ ਤਾਂ ਇੱਕ ਦੂਜੇ ਦੀਆਂ ਲੱਤਾਂ ਖਿੱਚੀਆਂ ਹਨ ਅਤੇ ਜਾ ਫਿਰ ਚੰਨੀ  ਸਾਹਿਬ ਨੇ ਦਿੱਲੀ ਦਰਬਾਰ ਦੇ ਗੇੜੇ ਲਗਾਏ ਹਨ। ਬਾਕੀ ਬਚਦਾ ਸਮਾਂ ਡਰਾਮੇਬਾਜੀਆਂ ਅਤੇ ਹੋਛੀ ਸ਼ੋਹਰਤ ਬਟੋਰਨ ‘ਤੇ ਲਗਾ ਦਿੱਤਾ।”
ਚੀਮਾ ਨੇ ਕਿਹਾ ਕਿ ਪੌਣੇ ਪੰਜ ਸਾਲ ਬਰਬਾਦ ਕਰਕੇ ਕਾਂਗਰਸ ਨੇ ਲੋਕਾਂ ਦੀਆਂ ਅੱਖਾਂ ‘ਚ ਘੱਟਾ ਪਾਉਣ ਲਈ ਬੇਸ਼ੱਕ ‘ਅਲੀਬਾਬਾ’ ਬਦਲ ਦਿੱਤਾ, ਪਰੰਤੂ ਆਪਣਾ ਛਲ਼ ਕਪਟੀ ਕਿਰਦਾਰ ਅਤੇ ਭ੍ਰਿਸ਼ਟ ਮਿਜ਼ਾਜ ਨਹੀਂ ਬਦਲਿਆ, ਕਿਉਂਕਿ ਭ੍ਰਿਸ਼ਟਾਚਾਰ, ਝੂਠ, ਫ਼ਰੇਬ, ਦਿਖਾਵਾ, ਦੰਭ, ਮੌਕਾਪ੍ਰਸਤੀ ਅਤੇ ਢੀਠਤਾ ਕਾਂਗਰਸ ਦੇ ਖ਼ੂਨ ‘ਚ ਰਲਗੱਡ  ਹੋ ਗਈ ਹੈ, ਜੇਕਰ ਅਜਿਹਾ ਨਾ ਹੁੰਦਾ ਤਾਂ ਕਾਂਗਰਸੀ ਸ੍ਰੀ ਗੁਟਕਾ ਸਾਹਿਬ ਜੀ ਦੀ ਸਹੁੰ ਉੱਤੇ ਹਰ ਹਾਲ ਖਰਾ ਉੱਤਰਦੇ। ਚੀਮਾ ਮੁਤਾਬਿਕ ਜੋ ਚੋਣਾਂ ਜਿੱਤਣ ਲਈ ‘ਗੁਰੂ’ ਦਾ ਨਾਂ ਵਰਤ ਕੇ ਮੁੱਕਰ ਸਕਦੇ ਹਨ। ਅਜਿਹੇ ਅਕ੍ਰਿਤਘਣ ਲਈ ਆਮ ਲੋਕਾਂ ਦੀ ਕੀ ਹੈਸੀਅਤ ਹੋਵੇਗੀ? ਇਸ ਦਾ ਅੰਦਾਜ਼ਾ ਕਾਂਗਰਸ ਦੀ ਪੌਣੇ ਪੰਜ ਸਾਲਾਂ ਦੀ ਕਾਰਜਸ਼ੈਲੀ ਤੋਂ ਸਹਿਜੇ ਹੀ ਲੱਗ ਜਾਂਦਾ ਹੈ।
ਚੀਮਾ ਨੇ ਕਿਹਾ ਜੇਕਰ ਸਿੱਧੂ ਅਤੇ ਚੰਨੀ ਇਹ ਸਮਝਦੇ ਹਨ ਕਿ ਉਨ੍ਹਾਂ ਦੀ ਕਾਂਗਰਸ ਸਰਕਾਰ ਨੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਬਜ਼ੁਰਗਾਂ, ਵਪਾਰੀਆਂ ਅਤੇ ਗ਼ਰੀਬਾਂ ਨਾਲ 2017 ‘ਚ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ ਤਾਂ ਕਾਂਗਰਸ 2022 ਦੀਆਂ ਚੋਣਾਂ ਮੌਕੇ ਆਪਣੇ ਕੰਮਾਂ-ਕਾਰਾਂ ਅਤੇ ਕਾਰਗੁਜ਼ਾਰੀ ਦੇ ਆਧਾਰ ‘ਤੇ ਲੋਕਾਂ ਕੋਲੋਂ  ਉਸੇ ਤਰੀਕੇ ਵੋਟਾਂ ਮੰਗਣ ਜਿਵੇਂ ਆਪਣੀ ਪੰਜ ਸਾਲਾਂ ਸਰਕਾਰ ਉਪਰੰਤ ਅਰਵਿੰਦ ਕੇਜਰੀਵਾਲ ਨੇ 2020 ਦੀਆਂ ਚੋਣਾਂ ਮੌਕੇ ਦਿੱਲੀ ਦੀ ਜਨਤਾ ਕੋਲੋਂ ਮੰਗੀਆਂ ਸਨ, ਕਿ ਜੇਕਰ ਕੇਜਰੀਵਾਲ ਸਰਕਾਰ ਨੇ ਕੰਮ ਕੀਤਾ ਤਾਂ ਵੋਟ ਦਿੱਤੀ ਜਾਵੇ, ਵਰਨਾ ਨਾ ਦਿੱਤੀ ਜਾਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 28, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 28 ਨਵੰਬਰ...

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 28, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar 🌹🌹 "ਖੁਸ਼ੀ" ਇੱਕ "ਭਰਮ" ਹੈ ਜਿਸਦੀ ਹਰ ਕੋਈ ਭਾਲ ਕਰ...

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

by Ranjit Singh
November 28, 2026
0

National: ਹੱਦਬੰਦੀ 'ਤੇ ਕਾਂਗਰਸ ਦਾ ਆਖਰੀ ਦਾਅ... ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ...

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

by Ranjit Singh
November 28, 2026
0

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ - ਪੰਜਾਬ ਸਰਕਾਰ ਵੱਲੋਂ ਚੋਣਾਂ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 28, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 28 ਨਵੰਬਰ...

Most Popular

ਗਾਜ਼ੀਆਬਾਦ ਦੀ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ

ਗਾਜ਼ੀਆਬਾਦ ਦੀ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ

by Navjot
3 weeks ago
0

  ਗਾਜ਼ੀਆਬਾਦ, 4 ਨਵੰਬਰ (ਵਿਸ਼ਵ ਵਾਰਤਾ) ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਲੋਨੀ ਦੇ ਟ੍ਰੋਨਿਕਾ ਸਿਟੀ ਉਦਯੋਗਿਕ ਖੇਤਰ ਵਿੱਚ ਸਥਿਤ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 