IPL:2021 ਸੀਜ਼ਨ 14
ਧੋਨੀ ਦੇ ਧੁਰੰਦਰ ਪਏ ਹੈਦਰਾਬਾਦ ਤੇ ਭਾਰੀ
ਅੱਜ ਦਾ ਮੈਚ ਚੇਨਈ ਨੇ 7 ਵਿਕਟਾਂ ਨਾਲ ਜਿੱਤਿਆ
ਚੇਨਈ ਸੁਪਰ ਕਿੰਗਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ ਸੀ ਮੁਕਾਬਲਾ

ਚੰਡੀਗੜ੍ਹ, 28ਅਪ੍ਰੈਲ(ਵਿਸ਼ਵ ਵਾਰਤਾ)- ਆਈਪੀਐਲ ਦੇ 14ਵੇਂ ਸੀਜ਼ਨ ਦਾ 23ਵਾਂ ਮੈਚ ਅੱਜ ਚੇਨਈ ਸੁਪਰ ਕਿੰਗਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿਖੇ ਖੇਡਿਆ ਗਿਆ। ਦੋਵੇਂ ਟੀਮਾਂ ਇਕ ਦੂਜੇ ਨੂੰ ਮਾਤ ਦੇਣ ਲਈ ਪੂਰੇ ਜੋਸ਼ ਨਾਲ ਮੈਦਾਨ ਵਿੱਚ ਉਤਰੀਆਂ ਸਨ। ਅੱਜ ਦਾ ਮੈਚ ਚੇਨਈ ਸੁਪਰ ਕਿੰਗਜ਼ ਨੇ 7 ਵਿਕਟਾਂ ਨਾਲ ਜਿੱਤਿਆ। ਦੱਸ ਦੱਇਏ ਕਿ ਸਨਰਾਈਜ਼ਰਸ ਹੈਦਰਾਬਾਦ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਤਿੰਨ ਵਿਕਟਾਂ ਦੇ ਨੁਕਸਾਨ ਤੇ 171 ਰਨ ਬਣਾਏ ਸਨ ਅਤੇ ਚੇਨਈ ਨੂੰ 172 ਰਨਾਂ ਦਾ ਟਿੱਚਾ ਦਿੱਤਾ ਸੀ।




















