ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਨੇ ਜਤਾਇਆ ਦੁੱਖ,ਪੜ੍ਹੋ ਕੀ ਕਿਹਾ
ਚੰਡੀਗੜ੍ਹ 8 ਦਸੰਬਰ(ਵਿਸ਼ਵ ਵਾਰਤਾ)-ਜਲੰਧਰ ਦੇ ਹਲਕਾ ਨਕੋਦਰ ‘ਚ 30 ਲੱਖ ਦੀ ਫਿਰੌਤੀ ਨਾ ਦੇਣ ‘ਤੇ ਬੀਤੀ ਦੇਰ ਸ਼ਾਮ ਇਕ ਕੱਪੜਾ ਵਪਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਕਤਲ ਕਾਂਡ ‘ਚ ਕੱਪੜਾ ਕਾਰੋਬਾਰੀ ਦੀ ਸੁਰੱਖਿਆ ‘ਚ ਤਾਇਨਾਤ ਪੁਲਿਸ ਮੁਲਾਜ਼ਮ ਨੂੰ ਵੀ ਗੋਲੀ ਮਾਰੀ ਗਈ ਸੀ। ਹਾਲਾਂਕਿ ਗੋਲੀ ਲੱਗਣ ਕਾਰਨ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਨਕੋਦਰ ਤੋਂ ਜਲੰਧਰ ਰੈਫ਼ਰ ਕਰ ਦਿੱਤਾ ਗਿਆ ਹੈ। ਇਸ ਸੰਬੰਧ ਵਿੱਚ ਜਾਣਕਾਰੀ ਇਹ ਸਾਹਮਣੇ ਆ ਰਹੀ ਹੈ ਕਿ ਜਖ਼ਮੀ ਮੁਲਾਜ਼ਮ ਦੀ ਇਲਾਜ਼ ਦੌਰਾਨ ਮੌਤ ਹੋ ਗਈ ਹੈ। ਇਸ ਸੰਬੰਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਨੇ ਵੀ ਟਵੀਟ ਕਰਦਿਆਂ ਜਵਾਨ ਦੀ ਮੌਤ ਤੇ ਦੁੱਖ ਪ੍ਰਗਟਾਇਆ ਹੈ।
Salute to martyr Constable Mandeep Singh who has made the supreme sacrifice in line of duty.Punjab government will make extra-gratia payment of Rs 1 crores.Another Rs 1 crore insurance payment will be made by HDFC Bank pic.twitter.com/ar2nnSjBXN
— Bhagwant Mann (@BhagwantMann) December 8, 2022
Salute to martyr Ct. Mandeep Singh who has laid down his life in the line of duty. @PunjabPoliceInd will make the perpetrators pay and look after the martyr’s family. Chief Minister has announced Rs 2 crore ex-gratis and insurance payment. #ForceIsFamily pic.twitter.com/eqbebEJdBG
— DGP Punjab Police (@DGPPunjabPolice) December 8, 2022