ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ
ਹਾਈ ਕੋਰਟ ਵੱਲੋਂ ਸਰਕਾਰ ਨੂੰ 15 ਦਿਨਾਂ ਦੇ ਅੰਦਰ ਨੋਟੀਫਿਕੇਸ਼ਨ ਜਾਰੀ ਕਰਨ ਦੇ ਆਦੇਸ਼
ਚੰਡੀਗੜ੍ਹ, 19ਅਕਤੂਬਰ(ਵਿਸ਼ਵ ਵਾਰਤਾ)- ਇਸ ਵੇਲੇ ਦੀ ਵੱਡੀ ਖ਼ਬਰ ਨਗਰ ਨਿਗਮ ਚੋਣਾਂ ਨੂੰ ਲੈ ਕੇ ਆ ਰਹੀ ਹੈ। ਅੱਜ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ 15 ਦਿਨਾਂ ਦੇ ਅੰਦਰ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਇਹ ਚੋਣਾਂ ਫਗਵਾੜਾ, ਅੰਮ੍ਰਿਤਸਰ, ਪਟਿਆਲਾ, ਜਲੰਧਰ ਅਤੇ ਲੁਧਿਆਣਾ ਵਿੱਚ ਹੋਣੀਆਂ ਹਨ। ਇਸ ਤੋਂ ਇਲਾਵਾ ਕੋਰਟ ਨੇ ਆਦੇਸ਼ ਦਿੱਤੇ ਹਨ ਕਿ ਪੁਰਾਣੀ ਵਾਰਡਵੰਦੀ ਦੇ ਤਹਿਤ ਹੀ ਚੋਣ ਕਰਵਾਏ ਜਾਣ।
ਗੌਰਤਲਬ ਹੈ ਕਿ ਹਾਲੇ 42 ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀ ਚੋਣ ਵੀ ਪੈਡਿੰਗ ਹੈ।