ਨਗਰ ਨਿਗਮ ਬਠਿੰਡਾ ਦੇ ਮੇਅਰ ਨੇ ਮਨਾਇਆ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਜਨਮ ਦਿਨ
ਬਠਿੰਡਾ, 26 ਅਗਸਤ (ਵਿਸ਼ਵ ਵਾਰਤਾ) ਮੇਅਰ ਨਗਰ ਨਿਗਮ ਬਠਿੰਡਾ ਦੇ ਦਫਤਰ ਵਿਖੇ ਮੇਅਰ ਰਮਨ ਗੋਇਲ ਵੱਲੋਂ ਸ੍ਰੀ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਦਾ ਜਨਮ ਦਿਨ ਬੜੇ ਹੀ ਚਾਵਾਂ ਅਤੇ ਸੱਧਰਾਂ ਨਾਲ ਮਨਾਇਆ ਗਿਆ ਇਸ ਸ਼ੁੱਭ ਮੌਕੇ ਸ੍ਰੀ ਜੈਜੀਤ ਸਿੰਘ ਜੌਹਲ ਸ੍ਰੀ ਅਸ਼ੋਕ ਕੁਮਾਰ ਸੀਨੀਅਰ ਡਿਪਟੀ ਮੇਅਰ ਸ੍ਰੀ ਹਰਿਮੰਦਰ ਸਿੰਘ ਡਿਪਟੀ ਮੇਅਰ ਤੋਂ ਇਲਾਵਾ ਸ੍ਰੀ ਸੰਦੀਪ ਗੋਇਲ ਨਗਰ ਨਿਗਮ ਦੇ ਸਮੂਹ ਕੌਂਸਲਰ ਸਾਹਿਬਾਨ ਅਤੇ ਕਾਂਗਰਸ ਪਾਰਟੀ ਦੇ ਵਰਕਰ ਸ਼ਾਮਲ ਹੋਏ ਸਮੂਹ ਹਾਜ਼ਰ ਵੱਲੋਂ ਸਰਦਾਰ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਨੂੰ ਉਨ੍ਹਾਂ ਦੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਭੇਟ ਕੀਤੀਆਂ ਅਤੇ ਪ੍ਰਮਾਤਮਾ ਅੱਗੇ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਜੀ ਦੀ ਲੰਬੀ ਉਮਰ ਦੀ ਅਰਦਾਸ ਕੀਤੀ ।