
ਵਿਭਾਗ ਵਲੋਂ ਸ਼ਰਾਬ ਤਸਕਰੀ ਬਾਰੇ ਜਾਣਕਾਰੀ ਸਾਂਝੀ ਕਰਨ ਦੀ ਅਪੀਲ
ਠੇਕੇਦਾਰਾਂ ਨੂੰ ਮਿਆਦ ਪੁੱਗੀ ਬੀਅਰ ਨਾ ਰੱਖਣ ਦੇ ਹੁਕਮ
ਠੇਕੇਦਾਰਾਂ ਵਲੋਂ ਤਸਕਰਾਂ ਨੂੰ ਨੱਥ ਪਾਉਣ ਲਈ ਸਖਤ ਕਾਨੂੰਨ ਬਣਾਉਣ ਦੀ ਮੰਗ
ਕਪੂਰਥਲਾ, 6 ਅਗਸਤ (ਵਿਸ਼ਵ ਵਾਰਤਾ)-ਕਪੂਰਥਲਾ ਆਬਕਾਰੀ ਰੇਂਜ ਅੰਦਰ ਨਜ਼ਾਇਜ਼ ਸ਼ਰਾਬ ਤਿਆਰ ਕਰਨ ਤੇ ਉਸਦੀ ਤਸਕਰੀ ਨੂੰ ਰੋਕਣ ਦੇ ਮਕਸਦ ਨਾਲ ਸਹਾਇਕ ਅਬਕਾਰੀ ਕਮਿਸ਼ਨਰ ਹਰਦੀਪ ਭਾਂਵਰਾ ਵਲੋਂ ਅੱਜ ਜਿਲੇ ਦੇ ਸਾਰੇ ਠੇਕੇਦਾਰਾਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਕਮਿਸ਼ਨਰ ਆਬਕਾਰੀ ਨੇ ਠੇਕੇਦਾਰਾਂ ਨੂੰ ਕਿਹਾ ਕਿ ਕਪੂਰਥਲਾ ਰੇਂਜ ਅੰਦਰ ਪਿਛਲੇ 2 ਮਹੀਨਿਆਂ ਦੌਰਾਨ ਤਸਕਰਾਂ ਵਿਰੁੱਧ ਸ਼ਿਕੰਜਾ ਕੱਸਿਆ ਗਿਆ ਹੈ ਜਿਸ ਕਾਰਨ ਕਾਨੂੰਨੀ ਤੌਰ ਤੇ ਸ਼ਰਾਬ ਦੀ ਵਿਕਰੀ ਵਿਚ ਵਾਧਾ ਹੋਇਆ ਹੈ। ਉਨਾਂ ਕਿਹਾ ਕਿ ਆਬਕਾਰੀ ਵਿਭਾਗ ਆਪਣੇ ਮਾਲੀਏ ਤੇ ਠੇਕਦਾਰਾਂ ਦੀ ਜਾਇਜ਼ ਵਿਕਰੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਰਾਂ ਦ੍ਰਿੜਤਾ ਨਾਲ ਕੰਮ ਕਰ ਰਿਹਾ ਹੈ। ਉਨਾਂ ਠੇਕੇਦਾਰਾਂ ਨੂੰ ਕਿਹਾ ਕਿ ਉਹ ਉਨਾਂ ਦੇ ਆਸੇ-ਪਾਸੇ ਸ਼ਰਾਬ ਦੀ ਤਸਕਰੀ ਕਰਨ ਵਾਲੇ ਲੋਕਾਂ ਬਾਰੇ ਉਨਾਂ ਨੂੰ ਸਿੱਧੇ ਤੌਰ ਉੱਪਰ ਜਾਣਕਾਰੀ ਦੇਣ ਜਿਸ ਉੱਪਰ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਠੇਕੇਦਾਰਾਂ ਨੇ ਮੰਗ ਕੀਤੀ ਕਿ ਸ਼ਰਾਬ ਦੀ ਤਸਕਰੀ ਵਿਰੋਧੀ ਕਾਨੂੰਨ ਕਮਜ਼ੋਰ ਹੋਣ ਕਰਕੇ ਨਜ਼ਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਲੋਕ ਆਸਨੀ ਨਾਲ ਜਮਾਨਤ ਉੇੱਪਰ ਛੁੱਟ ਜਾਂਦੇ ਹਨ ਜਿਸ ਕਰਕੇ ਇਸ ਕਾਨੂੰਨ ਨੂੰ ਸਖਤ ਕਰਨ ਦੀ ਲੋੜ ਹੈ।
ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਵਿਭਾਗ ਵਲੋਂ ਠੇਕੇਦਾਰਾਂ ਨਾਲ ਬਿਹਤਰ ਤਾਲਮੇਲ ਸਥਾਪਿਤ ਕੀਤਾ ਜਾਵੇਗਾ ਤਾਂ ਜੋ ਦੋਹਾਂ ਧਿਰਾਂ ਦੇ ਮਾਲੀਏ ਦੀ ਰੱਖਿਆ ਕੀਤੀ ਜਾ ਸਕੇ। ਉਨਾਂ ਠੇਕੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਮਿਆਦ ਪੁੱਗ ਚੁੱਕੀ ਬੀਅਰ ਦੀ ਵਿਕਰੀ ਬਿਲਕੁਲ ਨਾ ਕਰਨ।
ਠੇਕੇਦਾਰਾਂ ਵਲੋਂ ਇਕ ਮੰਗ ਪੱਤਰ ਵੀ ਸਹਾਇਕ ਆਬਕਾਰੀ ਕਮਿਸ਼ਨਰ ਦੀ ਮੇਲ ਉੱਪਰ ਦਿੱਤਾ ਗਿਆ, ਜੋ ਕਿ ਉਨਾਂ ਵਲੋਂ ਅਗਲੇਰੀ ਕਾਰਵਾਈ ਲਈ ਉੱਚ ਅਧਿਕਾਰੀਆਂ ਨੂੰ ਭੇਜ ਦਿੱਤਾ ਗਿਆ ਹੈ।
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ
ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...






















