ਨਤੀਜਿਆਂ ਤੋਂ ਪਹਿਲਾਂ ਚੋਣ ਕਮਿਸ਼ਨ ਅੱਜ ਕਰੇਗਾ ਪ੍ਰੈਸ ਕਾਨਫਰੰਸ
ਚੰਡੀਗੜ੍ਹ, 3ਜੂਨ(ਵਿਸ਼ਵ ਵਾਰਤਾ)-ਲੋਕ ਸਭਾ ਚੋਣਾਂ ਦੀ ਗਿਣਤੀ ਤੋਂ ਪਹਿਲਾਂ ਚੋਣ ਕਮਿਸ਼ਨ ਅੱਜ ਦੁਪਹਿਰ 12:30 ਵਜੇ ਦਿੱਲੀ ਵਿੱਚ ਪ੍ਰੈਸ ਕਾਨਫਰੰਸ ਕਰੇਗਾ। ਇਹ ਪਹਿਲੀ ਵਾਰ ਹੈ ਜਦੋਂ ਕਮਿਸ਼ਨ ਨੇ ਵੋਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਬੁਲਾਈ ਹੈ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ 16 ਮਾਰਚ ਨੂੰ ਪ੍ਰੈੱਸ ਕਾਨਫਰੰਸ ਕੀਤੀ ਸੀ। ਇਸ ਵਿੱਚ 4 ਰਾਜਾਂ ਵਿੱਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਚੋਣ ਕਮਿਸ਼ਨ 4 ਜੂਨ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਸਬੰਧੀ ਇਸ ਕਾਨਫਰੰਸ ਵਿੱਚ ਕੁਝ ਨਵੀਂ ਜਾਣਕਾਰੀ ਸਾਂਝੀ ਕਰ ਸਕਦਾ ਹੈ।