ਨਵੀਂ ਦਿੱਲੀ, 4 ਜਨਵਰੀ – ਬੀਤੇ ਦਿਨ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ ਉਤੇ ਹੋਏ ਹਮਲੇ ਖਿਲਾਫ ਭਾਰਤ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਇਸ ਦੌਰਾਨ ਦਿੱਲੀ ਵਿਚ ਪਾਕਿਸਤਾਨ ਅੰਬੈਸੀ ਦੇ ਬਾਹਰ ਵੱਡੀ ਗਿਣਤੀ ਵਿਚ ਸਿੱਖਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਸ਼ਰੋਮਣੀ ਅਕਾਲੀ ਦਲ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਇਸ ਹਮਲੇ ਦੀ ਸਖਤ ਨਿਖੇਧੀ ਕਰਦਿਆਂ ਪ੍ਰਦਰਸ਼ਨ ਕੀਤਾ ਗਿਆ।