• Latest
  • Trending
ਨਰਮੇ ਦੀ ਫਸਲ ਉੱਤੇ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਦੇ ਟਾਕਰੇ ਲਈ ਸੂਬਾ ਸਰਕਾਰ ਹਰਕਤ ਵਿੱਚ ਆਈ

ਨਰਮੇ ਦੀ ਫਸਲ ਉੱਤੇ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਦੇ ਟਾਕਰੇ ਲਈ ਸੂਬਾ ਸਰਕਾਰ ਹਰਕਤ ਵਿੱਚ ਆਈ

4 years ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

9 minutes ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

43 minutes ago
Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

1 hour ago
ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

1 hour ago
ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

1 hour ago
Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

1 hour ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

1 hour ago
Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

11 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

12 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

12 hours ago
Hindi News
English News
Monday, November 23, 2026
No Result
View All Result
15 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਰਮੇ ਦੀ ਫਸਲ ਉੱਤੇ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਦੇ ਟਾਕਰੇ ਲਈ ਸੂਬਾ ਸਰਕਾਰ ਹਰਕਤ ਵਿੱਚ ਆਈ

July 11, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਨਰਮੇ ਦੀ ਫਸਲ ਉੱਤੇ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਦੇ ਟਾਕਰੇ ਲਈ ਸੂਬਾ ਸਰਕਾਰ ਹਰਕਤ ਵਿੱਚ ਆਈ

*ਨਰਮੇ ਦੀ ਫਸਲ ਉੱਤੇ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਦੇ ਟਾਕਰੇ ਲਈ ਸੂਬਾ ਸਰਕਾਰ ਹਰਕਤ ਵਿੱਚ ਆਈ*

*ਖੇਤੀਬਾੜੀ ਮੰਤਰੀ ਧਾਲੀਵਾਲ ਦੀ ਅਗਵਾਈ ਵਿੱਚ ਵਿਭਾਗ ਦੀਆਂ 37 ਟੀਮਾਂ ਭਲਕੇ 12 ਜੁਲਾਈ ਨੂੰ ਮਾਲਵਾ ਦੇ 6 ਜ਼ਿਲਿਆਂ ਦਾ ਦੌਰਾ ਕਰਨਗੀਆਂ*

*ਖੇਤੀਬਾੜੀ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਕਲੀ ਦਵਾਈਆਂ/ਖਾਦਾਂ/ਬੀਜਾਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਦੇ ਦਿੱਤੇ ਨਿਰਦੇਸ਼*

*ਖੇਤੀਬਾੜੀ ਅਧਿਕਾਰੀਆਂ ਨੂੰ ਦਫ਼ਤਰਾਂ ਤੇ ਫ਼ਾਈਲਾਂ ਦੇ ਕੰਮ ਵਿੱਚੋਂ ਨਿਕਲ ਕੇ ਜ਼ਮੀਨੀ ਪੱਧਰ ਉੱਤੇ ਕੰਮ ਕਰਨ ਲਈ ਆਖਿਆ*

*ਕੁਲਦੀਪ ਸਿੰਘ ਧਾਲੀਵਾਲ ਨੇ ਖੇਤੀਬਾੜੀ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ*

ਮੁਹਾਲੀ/ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ):ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਕਿਸਾਨਾਂ ਨੂੰ ਗੰਭੀਰ ਸੰਕਟ ਵਿੱਚੋਂ ਕੱਢਣ, ਖੇਤੀਬਾੜੀ ਨੂੰ ਲਾਭਦਾਇਕ ਧੰਦਾ ਬਣਾਉਣ ਅਤੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਬਾਹਰ ਕੱਢਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਦਫ਼ਤਰਾਂ ਤੇ ਫ਼ਾਈਲਾਂ ਦੇ ਕੰਮ ਵਿੱਚੋਂ ਨਿਕਲ ਕੇ ਜ਼ਮੀਨੀ ਪੱਧਰ ਉੱਤੇ ਨੀਤੀਆਂ ਸਹੀ ਤਰੀਕੇ ਨਾਲ ਲਾਗੂ ਕਰਨ ਲਈ ਫੀਲਡ ਵਿੱਚ ਨਿੱਤਰਨ ਲਈ ਕਿਹਾ। ਸ. ਧਾਲੀਵਾਲ ਨੇ ਖੇਤੀਬਾੜੀ ਵਿਭਾਗ ਦਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਪੰਜਾਬ ਮੰਡੀ ਬੋਰਡ ਭਵਨ ਵਿਖੇ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੰਗਲਾ ਪੰਜਾਬ ਸਿਰਜਣ ਦੇ ਲਏ ਸੁਫਨੇ ਨੂੰ ਪੂਰਾ ਕਰਨ ਲਈ ਸੂਬੇ ਦੀ ਖੇਤੀ ਨੂੰ ਬਚਾਉਣਾ ਸਭ ਤੋਂ ਜ਼ਰੂਰੀ ਹੈ। ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਸੂਬੇ ਦੀ ਅਰਥ ਵਿਵਸਥਾ ਖੇਤੀਬਾੜੀ ਆਧਾਰਿਤ ਹੈ। ਜੇ ਅਸੀਂ ਖੇਤੀ ਬਚਾ ਲਈ ਤਾਂ ਪੰਜਾਬ ਬਚਾ ਲਵਾਂਗੇ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਨਕਲੀ ਕੀਟਨਾਸ਼ਕ, ਖਾਦਾਂ ਤੇ ਬੀਜਾਂ ਨੂੰ ਮੁਕੰਮਲ ਖਤਮ ਕੀਤਾ ਜਾਵੇ। ਅਜਿਹਾ ਕੁੱਝ ਵੀ ਨਕਲੀ ਸਮਾਨ ਕਿਤੇ ਫੜਿਆ ਗਿਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਕਲੀ ਦਵਾਈਆਂ ਤੇ ਬੀਜਾਂ ਦੀ ਅਲਾਮਤ ਪੰਜਾਬ ਵਿੱਚੋਂ ਜੜ੍ਹੋਂ ਖਤਮ ਕਰਨ ਲਈ ਖੇਤੀਬਾੜੀ ਅਧਿਕਾਰੀਆਂ ਨੂੰ ਤਾੜਨਾ ਕੀਤੀ।ਉਨ੍ਹਾਂ ਕਿਹਾ ਕਿ ਇਸ ਵਿਭਾਗ ਵਿੱਚ ਉਨ੍ਹਾਂ ਦਾ ਪਹਿਲਾ ਟੀਚਾ ਹੀ ਇਹੋ ਹੈ।ਦਵਾਈਆਂ ਤੇ ਬੀਜਾਂ ਦੀਅੱਜ ਫ਼ੈਕਟਰੀਆਂ ਦੀ ਸੂਚੀ ਬਣਾ ਕੇ ਸੌਂਪਣ ਨੂੰ ਕਿਹਾ।

ਨਰਮੇ ਦੀ ਫਸਲ ਉੱਤੇ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਨਾਲ ਨਜਿੱਠਣ ਲਈ ਖੇਤੀਬਾੜੀ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਫੀਲਡ ਅਧਿਕਾਰੀਆਂ ਤੋਂ ਲੈ ਕੇ ਮੁੱਖ ਦਫਤਰ ਤੱਕ ਦੇ ਸਮੂਹ ਅਧਿਕਾਰੀ ਭਲਕੇ ਤੋਂ ਹੀ ਮਾਲਵੇ ਦੀ ਨਰਮਾ ਪੱਟੀ ਦਾ ਦੌਰਾ ਕਰਨਗੇ।ਉਹ ਖ਼ੁਦ ਵੀ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਵਾਰ ਕਿਸੇ ਵੀ ਕਿਸਾਨ ਦੀ ਫਸਲ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।ਵਿਭਾਗ ਦੀਆਂ 37 ਟੀਮਾਂ ਨਰਮਾ ਪੱਟੀ ਦੇ ਛੇ ਜ਼ਿਲਿਆਂ ਵਿੱਚ ਫਸਲ ਦਾ ਜਾਇਜ਼ਾ ਲੈ ਕੇ ਰਿਪੋਰਟ ਕਰਨਗੀਆਂ।ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰ ਇਸ ਟੀਮ ਦਾ ਹਿੱਸਾ ਹੋਣਗੇ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਫ਼ਸਲੀ ਵਿਭਿੰਨਤਾ ਨੂੰ ਸਫਲ ਬਣਾਉਣ ਲਈ ਮੰਡੀਕਰਨ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਮੂੰਗੀ ਵਾਂਗ ਮੱਕੀ ਅਤੇ ਹੋਰ ਸਹਾਇਕ ਫਸਲਾਂ ਨੂੰ ਉਤਸ਼ਾਹਤ ਕਰਨ ਲਈ ਇਨ੍ਹਾਂ ਫਸਲਾਂ ਲਈ ਮੰਡੀਕਰਨ ਉੱਤੇ ਜ਼ੋਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ ਅਤੇ ਇਸ ਟੀਚੇ ਦੀ ਪੂਰਤੀ ਲਈ ਖੇਤੀਬਾੜੀ ਅਧਿਕਾਰੀ ਇਸ ਸਕੀਮ ਦਾ ਵੱਧ ਤੋਂ ਵੱਧ ਪ੍ਰਚਾਰ ਤੇ ਪਸਾਰ ਕਰਨ ਅਤੇ ਛੋਟੇ ਕਿਸਾਨਾਂ ਤੱਕ ਪਹੁੰਚ ਨੂੰ ਯਕੀਨੀ ਬਣਾਉਣ।

ਸ. ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਸੂਬਾ ਵਾਸੀਆਂ ਨੇ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਨੂੰ ਮੁੜ ਪੈਰਾਂ ਉੱਤੇ ਖੜ੍ਹਾ ਕਰਨ ਦੀ ਸਹੁੰ ਖਾਧੀ ਹੈ ਅਤੇ ਇਸੇ ਵਚਨਬੱਧਤਾ ਉੱਤੇ ਪਹਿਰਾ ਦਿੰਦੇ ਹੋਏ ਖੇਤੀਬਾੜੀ ਵਿਭਾਗ ਵਿੱਚ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਅਦਾਰਿਆਂ ਮੰਡੀ ਬੋਰਡ, ਪੰਜਾਬ ਐਗਰੋ, ਪਨਸੀਡ, ਵੇਅਰਹਾਊਸ ਨੂੰ ਤਕੜਾ ਕੀਤਾ ਜਾਵੇ।

ਇਸ ਤੋਂ ਪਹਿਲਾ ਵਿੱਤ ਕਮਿਸ਼ਨਰ ਵਿਕਾਸ ਸਰਵਜੀਤ ਸਿੰਘ ਨੇ ਖੇਤੀਬਾੜੀ ਮੰਤਰੀ ਦਾ ਸਵਾਗਤ ਕਰਦਿਆਂ ਵਿਭਾਗ ਬਾਰੇ ਜਾਣ ਪਛਾਣ ਕਰਵਾਈ। ਇਸ ਮੌਕੇ ਪੰਜਾਬ ਮੰਡੀਕਰਨ ਬੋਰਡ ਦੇ ਸਕੱਤਰ ਰਵੀ ਭਗਤ, ਖੇਤੀਬਾੜੀ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ, ਪੰਜਾਬ ਐਗਰੋ ਦੇ ਐਮ.ਡੀ. ਮਨਜੀਤ ਸਿੰਘ ਬਰਾੜ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਐਮ.ਡੀ. ਕੰਵਲਪ੍ਰੀਤ ਕੌਰ ਬਰਾੜ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਤੇ ਪੰਜਾਬ ਮੰਡੀਕਰਨ ਬੋਰਡ ਦੇ ਵਧੀਕ ਸਕੱਤਰ ਦਲਵਿੰਦਰ ਸਿੰਘ ਸਮੇਤ ਖੇਤੀਬਾੜੀ ਵਿਭਾਗ ਦੇ ਮੁੱਖ ਦਫਤਰ ਦੇ ਅਧਿਕਾਰੀ ਅਤੇ ਸਮੂਹ ਜ਼ਿਲਿਆਂ ਦੇ ਮੁੱਖ ਖੇਤੀਬਾੜੀ ਅਫਸਰ ਵੀ ਹਾਜ਼ਰ ਸਨ।
———

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. 🌹🙏Hukamnama Sri Darbar...

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ)  ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨਾਲ ਜੁੜੇ ਮਨੀ ਲਾਂਡਰਿੰਗ ਦੇ ਇੱਕ...

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

by Navjot
November 23, 2026
0

ਦੋਹਾ, 23 ਨਵੰਬਰ (ਵਿਸ਼ਵ ਵਾਰਤਾ) ਐਤਵਾਰ ਨੂੰ ਦੋਹਾ ਦੇ ਵੈਸਟ ਐਂਡ ਪਾਰਕ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਗਏ 'ਏਸ਼ੀਆ ਕੱਪ...

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਅਤੇ ਨੀਦਰਲੈਂਡ ਵਿਚਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. 🌹🙏Hukamnama Sri Darbar...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
1 month ago
0

ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 