ਨਵੀਂ ਦਿੱਲੀ, 29 ਮਈ – ਨਰਿੰਦਰ ਮੋਦੀ ਕੱਲ੍ਹ 30 ਮਈ ਨੂੰ ਲਗਾਤਾਰ ਦੂਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਲੋਕ ਸਭਾ ਚੋਣਾਂ 2019 ਵਿਚ ਨਰਿੰਦਰ ਮੋਦੀ ਦੀ ਅਗਵਾਈ ਵਿਚ ਐੱਨ.ਡੀ.ਏ ਸਰਕਾਰ ਨੇ ਇਤਿਹਾਸਿਕ ਜਿੱਤ ਦਰਜ ਕੀਤੀ, ਉਸ ਤੋਂ ਬਾਅਦ ਉਹ ਕੱਲ੍ਹ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਦੇ ਰੂਪ ਵਿਚ ਹਲਫ ਲੈਣਗੇ। ਦੱਸਣਯੋਗ ਹੈ ਕਿ ਸਾਲ 2014 ਵਿਚ ਨਰਿੰਦਰ ਮੋਦੀ ਨੇ ਪਹਿਲੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਦੇ ਰੂਪ ਵਿਚ ਸਹੁੰ ਚੁੱਕੀ ਸੀ।
30 ਮਈ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਪ੍ਰਧਾਨ ਮੰਤਰੀ ਅਤੇ ਮੰਤਰੀ ਮੰਡਲ ਦੇ ਮੈਂਬਰਾਂ ਨੂੰ ਦਫਤਰ ਅਤੇ ਅਹੁਦੇ ਦੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਉਣਗੇ।