ਹੈਦਰਾਬਾਦ, 28 ਨਵੰਬਰ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਬੇਟੀ ਅਤੇ ਸਲਾਹਕਾਰ ਇਵਾਂਕਾ ਟਰੰਪ ਅੱਜ ਭਾਰਤ ਦੌਰੇ ਉਤੇ ਪਹੁੰਚੀ, ਜਿਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦਾ ਸਵਾਗਤ ਕੀਤਾ| ਇਵਾਂਕਾ ਟਰੰਪ ਨੇ ਹੈਦਰਾਬਾਦ ਵਿਖੇ ਇਕ ਸਮਾਗਮ ਵਿਚ ਸ਼ਿਰਕਤ ਕੀਤੀ, ਜਿਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੋਂ ਇਲਾਵਾ ਹੋਰ ਕਈ ਸੀਨੀਅਰ ਆਗੂ ਮੌਜੂਦ ਸਨ|
ਇਸ ਮੌਕੇ ਬੋਲਦਿਆਂ ਇਵਾਂਕਾ ਟਰੰਪ ਨੇ ਕਿਹਾ ਕਿ ਭਾਰਤ ਦੁਨੀਆ ਦੀ ਸਭ ਤੋਂ ਵੱਧਦੀ ਹੋਈ ਅਰਥ ਵਿਵਸਥਾਵਾਂ ਵਿਚੋਂ ਇੱਕ ਹੈ| ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦੇ ਹਨ|
ਇਸ ਮੌਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਭਾਰਤੀ ਔਰਤਾਂ ਦੀ ਜਮ ਕੇ ਸ਼ਲਾਘਾ ਕੀਤੀ| ਉਨ੍ਹਾਂ ਕਿਹਾ ਕਿ ਸਾਡੀਆਂ ਮਹਿਲ ਖਿਡਾਰੀਆਂ ਨੇ ਦੇਸ਼ ਦਾ ਮਾਣ ਵਧਾਇਆ ਹੈ| ਉਨ੍ਹਾਂ ਕਿਹਾ ਕਿ ਮਹਿਲਾ ਸ਼ਕਤੀ ਦਾ ਅਵਤਾਰ ਅਤੇ ਸ਼ਕਤੀ ਦੀ ਦੇਵੀ ਹੈ| ਸਾਨੂੰ ਵਿਸ਼ਵਾਸ ਹੈ ਕਿ ਮਹਿਲਾ ਸਸ਼ਕਤੀਕਰਨ ਵਿਕਾਸ ਲਈ ਅਹਿਮ ਹੈ|
ਦੱਸਣਯੋਗ ਹੈ ਕਿ ਹੈਦਰਾਬਾਦ ਵਿਖੇ ਤਿੰਨ ਦਿਵਸੀ ਵਿਸ਼ਵੀ ਉਦਮੀ ਸ਼ਿਖਰ ਸੰਮੇਲਨ (ਜੀ.ਈ.ਐਸ) ਦਾ ਆਯੋਜਨ ਕੀਤਾ ਜਾ ਰਿਹਾ ਹੈ|
Breaking News : ਕੁੰਭ ਮੇਲੇ ਦੌਰਾਨ ਚਲਾਈਆਂ ਜਾਣਗੀਆਂ 992 ਸਪੈਸ਼ਲ ਟਰੇਨਾਂ ; ਰੇਲ ਮੰਤਰੀ ਨੇ ਕੀਤੀ ਸਮੀਖਿਆ ਮੀਟਿੰਗ
Breaking News : ਕੁੰਭ ਮੇਲੇ ਦੌਰਾਨ ਚਲਾਈਆਂ ਜਾਣਗੀਆਂ 992 ਸਪੈਸ਼ਲ ਟਰੇਨਾਂ ; ਰੇਲ ਮੰਤਰੀ ਨੇ ਕੀਤੀ ਸਮੀਖਿਆ ਮੀਟਿੰਗ ਚੰਡੀਗੜ੍ਹ, 30ਸਤੰਬਰ(ਵਿਸ਼ਵ...