• Latest
  • Trending
ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਜ਼ਬਰਦਸਤ ਨਾਅਰੇਬਾਜ਼ੀ

ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਜ਼ਬਰਦਸਤ ਨਾਅਰੇਬਾਜ਼ੀ

6 years ago
IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

2 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

3 hours ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

3 hours ago
‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

3 hours ago
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

3 hours ago
Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

3 hours ago
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

4 hours ago
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

5 hours ago
Hindi News
English News
Tuesday, November 17, 2026
No Result
View All Result
15 °c
Chandigarh
19 ° Wed
19 ° Thu
19 ° Fri
20 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਜ਼ਬਰਦਸਤ ਨਾਅਰੇਬਾਜ਼ੀ

June 29, 2020
in ਪੰਜਾਬ
ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਜ਼ਬਰਦਸਤ ਨਾਅਰੇਬਾਜ਼ੀ

ਐਸ.ਏ.ਐਸ. ਨਗਰ, 29 ਜੂਨ(ਵਿਸ਼ਵ ਵਾਰਤਾ)-ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਜ਼ਬਰਦਸਤ ਨਾਅਰੇਬਾਜ਼ੀ
ਪੰਜਾਬ ਕਾਂਗਰਸ ਵੱਲੋਂ ਤੇਲ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਪ੍ਰਦਰਸ਼ਨਾਂ ਨੂੰ ਤੇਜ਼ ਕਰਦਿਆਂ
ਅੱਜ ਇੱਥੇ ਕਾਂਗਰਸ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿਖੇ ਸਿਹਤ ਮੰਤਰੀ ਤੇ
ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਜ਼ਬਰਦਸਤ ਰੋਸ
ਮੁਜ਼ਾਹਰਾ ਕੀਤਾ, ਜਿਸ ਦੌਰਾਨ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖ਼ਿਲਾਫ਼
ਨਾਅਰੇਬਾਜ਼ੀ ਕੀਤੀ ਗਈ ਅਤੇ ਸੀਨੀਅਰ ਕਾਂਗਰਸੀ ਆਗੂ ਇੰਚਾਰਜ ਹਲਕਾ ਡੇਰਾਬੱਸੀ ਦੀਪਿੰਦਰ
ਸਿੰਘ ਢਿੱਲੋਂ, ਸੀਨੀਅਰ ਕਾਂਗਰਸੀ ਆਗੂ ਤੇ ਚੇਅਰਮੈਨ ਮਾਰਕੀਟ ਕਮੇਟੀ ਖਰੜ ਹਰਕੇਸ਼ ਚੰਦ
ਸ਼ਰਮਾ ਮੱਛਲੀ ਕਲਾਂ ਅਤੇ ਸੀਨੀਅਰ ਕਾਂਗਰਸੀ ਆਗੂ ਯਾਦਵਿੰਦਰ ਸਿੰਘ ਕੰਗ ਦੀ ਹਾਜ਼ਰੀ ਵਿੱਚ
ਪ੍ਰਧਾਨ ਮੰਤਰੀ ਦੇ ਨਾਮ ਮੈਮੋਰੰਡਮ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ।
ਧਰਨੇ ਨੂੰ ਸੰਬੋਧਨ ਕਰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ
ਲਗਾਤਾਰ ਤੇਲ ਕੀਮਤਾਂ ਵਿੱਚ ਵਾਧਾ ਕਰ ਰਹੀ ਹੈ, ਜਦੋਂ ਕਿ ਕੌਮਾਂਤਰੀ ਪੱਧਰ ਉਤੇ ਕੱਚੇ
ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਆ ਰਹੀ ਹੈ। ਇਸ ਦੇ ਬਾਵਜੂਦ ਤੇਲ ਕੀਮਤਾਂ ਵਿੱਚ ਗੈਰ
ਸੰਗਤ ਤਰੀਕੇ ਨਾਲ ਵਾਧਾ ਕੀਤਾ ਜਾ ਰਿਹਾ ਹੈ, ਜੋ ਲੌਕਡਾਊਨ ਕਾਰਨ ਪਹਿਲਾਂ ਹੀ ਮੁਸ਼ਕਲਾਂ
ਨਾਲ ਜੂਝ ਰਹੇ ਲੋਕਾਂ ਉਤੇ ਦੂਹਰੀ ਮਾਰ ਹੈ। ਉਨਾਂ ਕਿਹਾ ਕਿ ਤੇਲ ਕੀਮਤਾਂ ਵਿੱਚ ਵਾਧੇ
ਦੇ ਅਸਰ ਬਹੁ-ਪਸਾਰੀ ਹੋਣਗੇ। ਇਸ ਨਾਲ ਜਿੱਥੇ ਜਨਤਕ ਟਰਾਂਸਪੋਰਟ ਮਹਿੰਗੀ ਹੋਵੇਗੀ, ਉਥੇ
ਮਾਲ ਦੀ ਢੋਆ-ਢੁਆਈ ਮਹਿੰਗੀ ਹੋਣ ਨਾਲ ਮਹਿੰਗਾਈ ਵਧੇਗੀ, ਜੋ ਲੋਕਾਂ ਉਤੇ ਕੋਰੋਨਾ ਤੋਂ
ਵੀ ਵੱਡੀ ਮਾਰ ਹੋਵੇਗੀ। ਉਨਾਂ ਕਿਹਾ ਕਿ ਤੇਲ ਕੀਮਤਾਂ ਵਿੱਚ ਵਾਧੇ ਨਾਲ ਇਕੱਲੇ ਪੰਜਾਬ
ਦੇ ਕਿਸਾਨਾਂ ਉਤੇ 1300 ਕਰੋੜ ਰੁਪਏ ਦਾ ਬੋਝ ਪਵੇਗਾ ਕਿਉਂਕਿ ਫ਼ਸਲਾਂ ਦੀ ਲਾਗਤ ਵਧੇਗੀ।
ਉਨਾਂ ਕਿਹਾ ਕਿ ਇਕ ਪਾਸੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ
ਬਿਜਲੀ ਦੀਆਂ ਕੀਮਤਾਂ ਘਟਾ ਕੇ ਮੁਸ਼ਕਲਾਂ ਨਾਲ ਜੂਝ ਰਹੇ ਲੋਕਾਂ ਨੂੰ ਰਾਹਤ ਦੇਣ ਦਾ ਯਤਨ
ਕਰ ਰਹੀ ਹੈ, ਜਦੋਂ ਕਿ ਕੇਂਦਰ ਸਰਕਾਰ ਰੋਜ਼ਾਨਾ ਕੀਮਤਾਂ ਵਧਾ ਕੇ ਲੋਕਾਂ ਦਾ ਦੀਵਾਲਾ
ਕੱਢਣ ਉਤੇ ਤੁਲੀ ਹੋਈ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਜੇ ਤੇਲ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਵਾਪਸ ਨਾ ਲਿਆ ਗਿਆ
ਤਾਂ ਕਾਂਗਰਸ ਇਸ ਖ਼ਿਲਾਫ਼ ਦੇਸ਼ ਵਿਆਪੀ ਅੰਦੋਲਨ ਵਿੱਢੇਗੀ ਅਤੇ ਭਾਜਪਾ ਸਰਕਾਰ ਨੂੰ ਆਪਣਾ
ਫੈਸਲਾ ਵਾਪਸ ਲੈਣ ਲਈ ਮਜਬੂਰ ਕਰ ਦੇਵੇਗੀ। ਨਰਿੰਦਰ ਮੋਦੀ ਸਰਕਾਰ ਨੂੰ ਕਾਰਪੋਰੇਟ
ਘਰਾਣਿਆਂ ਦੀ ਸਰਕਾਰ ਗਰਦਾਨਦਿਆਂ ਉਨਾਂ ਕਿਹਾ ਕਿ ਆਮ ਆਦਮੀ ਦੀ ਸਰਕਾਰ ਹੋਣ ਦੇ ਨਾਅਰੇ
ਨਾਲ ਸੱਤਾ ਵਿੱਚ ਆਈ ਇਹ ਸਰਕਾਰ ਹੁਣ ਸਿਰਫ਼ ਸਰਮਾਏਦਾਰਾਂ ਦੇ ਪੱਖ ਵਿੱਚ ਭੁਗਤਣ ਵਾਲਾ
ਇਕ ਸੰਦ ਬਣ ਕੇ ਰਹਿ ਗਈ ਹੈ, ਜਿਸ ਤੋਂ ਆਮ ਆਦਮੀ ਨੂੰ ਰਾਹਤ ਦੀ ਕੋਈ ਉਮੀਦ ਨਹੀਂ
ਰੱਖਣੀ ਚਾਹੀਦੀ। ਇਸ ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ
ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਮੰਗ ਪੱਤਰ ਦਿੱਤਾ। ਇਸ ਮੌਕੇ ਸਾਬਕਾ
ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਠੇਕੇਦਾਰ
ਮੋਹਨ ਸਿੰਘ ਬਠਲਾਣਾ, ਬਲਾਕ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ,
ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਕਮਲਜੀਤ ਸਿੰਘ ਚਾਵਲਾ, ਵਾਈਸ ਚੇਅਰਮੈਨ ਬਲਾਕ
ਸਮਿਤੀ ਖਰੜ ਮਨਜੀਤ ਸਿੰਘ ਤੰਗੌਰੀ, ਕੁਲਜੀਤ ਸਿੰਘ ਬੇਦੀ ਸਾਬਕਾ ਕੌਂਸਲਰ, ਰਾਜਾ
ਕੰਵਰਜੋਤ ਸਿੰਘ, ਪ੍ਰਧਾਨ ਜ਼ਿਲਾ ਯੂਥ ਕਾਂਗਰਸ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ, ਅਮਰੀਕ
ਸਿੰਘ ਸੋਮਲ, ਨਰਾਇਣ ਸਿੰਘ ਸਿੱਧੂ, ਨਛੱਤਰ ਸਿੰਘ, ਭਾਰਤ ਭੂਸ਼ਨ ਮੈਣੀ, ਸੁਰਿੰਦਰ ਸਿੰਘ
ਰਾਜਪੂਤ, ਜਸਵੀਰ ਸਿੰਘ ਮਣਕੂ, ਰਾਜਿੰਦਰ ਸਿੰਘ ਰਾਣਾ, ਚੇਅਰਪਰਸਨ ਜ਼ਿਲਾ ਪ੍ਰੀਸ਼ਦ
ਮੁਹਾਲੀ ਜਸਵਿੰਦਰ ਕੌਰ, ਬੂਟਾ ਸਿੰਘ ਸੋਹਾਣਾ, ਐਡਵੋਕੇਟ ਨਰਪਿੰਦਰ ਸਿੰਘ ਰੰਗੀ, ਹਰਜੀਤ
ਸਿੰਘ ਘੋਲੂ, ਰਾਜਿੰਦਰ ਸਿੰਘ ਰਾਏਪੁਰ ਕਲਾਂ, ਬਾਲ ਿਸ਼ਨ ਸਰਪੰਚ ਮੌਲੀ ਬੈਦਵਾਣ, ਸਰਬਜੀਤ
ਸਿੰਘ, ਇੰਦਰਜੀਤ ਸ਼ਰਮਾ, ਗੁਰਸਾਹਿਬ ਸਿੰਘ, ਖਰੜ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ
ਗੁਰਿੰਦਰਜੀਤ ਸਿੰਘ, ਬਲਾਕ ਮਾਜਰੀ ਦੇ ਪ੍ਰਧਾਨ ਗਿਆਨ ਸਿੰਘ ਘੰਡੌਲੀ, ਰਣਜੀਤ ਸਿੰਘ
ਰੈਡੀ, ਅਸ਼ਵਨੀ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸ ਕਮੇਟੀ ਦੇ ਵਰਕਰ ਹਾਜ਼ਰ
ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
November 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 17, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

by Ankit
November 17, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਭਗਵੰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

Most Popular

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

by Ankit
1 week ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 09-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 