ਨਵੀਂ ਦਿੱਲੀ, 1 ਮਈ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਭਰ ਵਿਚ ਜਿੱਥੇ ਵੱਖ-ਵੱਖ ਰੈਲੀਆਂ ਨੂੰ ਸੰਬੋਧਨ ਕਰ ਰਹੇ ਹਨ, ਉਥੇ ਉਹ 13 ਮਈ ਨੂੰ ਪੰਜਾਬ ਦੇ ਹੁਸ਼ਿਆਰਪੁਰ ਵਿਖੇ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਇਥੋਂ ਅਕਾਲੀ-ਭਾਜਪਾ ਉਮੀਦਵਾਰ ਸੋਮ ਪ੍ਰਕਾਸ਼ ਦੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ।
ਦੱਸਣਯੋਗ ਹੈ ਕਿ ਪੰਜਾਬ ਵਿਚ 19 ਮਈ ਨੂੰ ਲੋਕ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਹਨਾਂ ਚੋਣਾਂ ਨੂੰ ਲੈ ਕੇ ਸੂਬੇ ਵਿਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ।