ਚੰਡੀਗੜ੍ਹ, 31 ਅਕਤੂਬਰ – ਆਲ ਇੰਡੀਆ ਜੱਟ ਮਹਾਂ ਸਭਾ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਨਰਿੰਦਰ ਸ਼ੇਰਗਿੱਲ ਨੂੰ ਆਲ ਇੰਡੀਆ ਜੱਟ ਮਹਾਂ ਚੰਡੀਗੜ੍ਹ ਸ਼ਹਿਰੀ ਇਕਾਈ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ ਕਿਉਂਕਿ ਨਰਿੰਦਰ ਸ਼ੇਰਗਿੱਲ ਜਦੋਂ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਉਦੋਂ ਤੋਂ ਉਹ ਆਲ ਇੰਡੀਆ ਜੱਟ ਮਹਾਂ ਸਭਾ ਦੀਆਂ ਸਰਗਰਮੀਆਂ ਵਿੱਚ ਹਿੱਸਾ ਲੈਣਾ ਛੱਡ ਗਏ ਸਨ ।ਬਡਹੇੜੀ ਨੇ ਦੱਸਿਆ ਕਿ ਕਈ ਵਾਰ ਸ਼ੇਰਗਿੱਲ ਨੂੰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹਨਾਂ ਨਾਲ ਕੋਈ ਗੱਲ ਕੀਤੀ ਹੋ ਸਕੀ ਅੱਜ ਨਰਿੰਦਰ ਸ਼ੇਰਗਿੱਲ ਦੀ ਜਗ੍ਹਾ ਸ੍ਰੀ ਨਿਰਮਲ ਸਿੰਘ ਢਿੱਲੋਂ ਨੂੰ ਚੰਡੀਗੜ੍ਹ ਇਕਾਈ ਦਾ ਪ੍ਧਾਨ ਨਿਯੁਕਤ ਕੀਤਾ ਗਿਆ ਹੈ ਜੋ ਕਿ ਚੰਡੀਗੜ੍ਹ ਵਿੱਚ ਲੰਬੇ ਸਮੇਂ ਤੋਂ ਰਹਿ ਰਹੇ ਹਨ ਅਤੇ ਇਮਾਰਤ ਉਸਾਰੀ ਦੇ ਸਰਕਾਰੀ ਠੇਕੇਦਾਰ ਹਨ ਸਮਾਜ ਵਿੱਚ ਉਹਨਾਂ ਦਾ ਚੰਗਾ ਮਾਣ ਸਤਿਕਾਰ ਹੈ। ਉਮੀਦ ਹੈ ਕਿ ਸ੍ਰੀ ਢਿੱਲੋਂ ਜਥੇਬੰਦੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਸੁਹਿਰਦਤਾ ਨਾਲ ਨਿਭਾਉਣਗੇ ।
ਕਪੂਰਥਲਾ : ਮਾਡਰਨ ਜੇਲ੍ਹ ‘ਚ ਚਲਾਏ ਗਏ ਸਰਚ ਅਭਿਆਨ ਦੌਰਾਨ ਮੋਬਾਈਲ ਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਬਰਾਮਦ
ਕਪੂਰਥਲਾ : ਮਾਡਰਨ ਜੇਲ੍ਹ 'ਚ ਚਲਾਏ ਗਏ ਸਰਚ ਅਭਿਆਨ ਦੌਰਾਨ ਮੋਬਾਈਲ ਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਬਰਾਮਦ ਚੰਡੀਗੜ੍ਹ, 5ਮਈ(ਵਿਸ਼ਵ ਵਾਰਤਾ)- ਕਪੂਰਥਲਾ...