ਨਵਜੋਤ ਸਿੰਘ ਸਿੱਧੂ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ,15ਮਾਰਚ(ਵਿਸ਼ਵ ਵਾਰਤਾ)-) ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸਵੇਰੇ 10:30 ਵਜੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਪਾਰਟੀ ਦੇ ਤਿੰਨ ਸਾਬਕਾ ਮੁਖੀ ਉਨ੍ਹਾਂ ਦੇ ਨਾਲ ਹੋਣਗੇ। ਇਨ੍ਹਾਂ ਵਿੱਚ ਸ਼ਮਸ਼ੇਰ ਸਿੰਘ ਦੂਲੋਂ, ਮਹਿੰਦਰ ਸਿੰਘ ਕੇਪੀ ਅਤੇ ਲਾਲ ਸਿੰਘ ਸ਼ਾਮਲ ਹਨ। ਉਹ ਕਿਸ ਮੁੱਦੇ ‘ਤੇ ਮਿਲਣ ਜਾ ਰਹੇ ਹਨ? ਉਨ੍ਹਾਂ ਨੇ ਇਸ ਬਾਰੇ ‘ਚ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਹੈ।
ਮੀਟਿੰਗ ਤੋਂ ਬਾਅਦ ਉਹ ਮੀਡੀਆ ਨਾਲ ਰੂ-ਬ-ਰੂ ਹੋਣਗੇ, ਇਹ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਦਿੱਤੀ ਹੈ। ਇਹ ਮੀਟਿੰਗ ਸਵੇਰੇ ਕਰੀਬ ਸਾਢੇ 10:30 ਵਜੇ ਹੋਵੇਗੀ।
https://x.com/sherryontopp/status/1768169228413358491?s=20
ਹਾਲਾਂਕਿ ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਕਿਸਾਨ ਅੰਦੋਲਨ, ਵਿਧਾਨ ਸਭਾ ਬਜਟ ਸੈਸ਼ਨ ਅਤੇ ਵਿਧਾਇਕ ਕੋਟਲੀ ਵਿਵਾਦ ਸਮੇਤ ਭਖਦੇ ਮੁੱਦੇ ਉਠਾਏ ਜਾਣਗੇ।
ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਕਰਨਗੇ ਮੁਲਾਕਾਤ























