ਨਵਜੋਤ ਸਿੰਘ ਸਿੱਧੂ ਅੱਜ ਸੰਭਾਲਣਗੇ ਪ੍ਰਧਾਨਗੀ ਦਾ ਅਹੁਦਾ
ਪਟਿਆਲਾ ਤੋਂ ਚੰਡੀਗੜ੍ਹ ਲਈ ਹੋਏ ਰਵਾਨਾ

ਚੰਡੀਗੜ੍ਹ, 23ਜੁਲਾਈ(ਵਿਸ਼ਵ ਵਾਰਤਾ) ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਹੋਏ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਚੰਡੀਗੜ੍ਹ ਦੇ ਸੈਕਟਰ 15 ਕਾਂਗਰਸ ਭਵਨ ਵਿਖੇ ਹੋ ਰਹੇ ਸਮਾਗਮ ਵਿੱਚ ਆਪਣਾ ਅਹੁਦਾ ਸੰਭਾਲਣਗੇ। ਇਸ ਸਬੰਧੀ ਕਾਂਗਰਸ ਭਵਨ ਵਿੱਚ ਵੀ ਵੱਡੀ ਪੱਧਰ ਉਤੇ ਤਿਆਰੀਆਂ ਕੀਤੀਆਂ ਗਈਆਂ ਹਨ। ਨਵਜੋਤ ਸਿੰਘ ਸਿੱਧੂ ਆਪਣੀ ਰਿਹਾਇਸ਼ ਪਟਿਆਲਾ ਤੋਂ ਚੰਡੀਗੜ੍ਹ ਲਈ ਪਰਿਵਾਰ ਸਮੇਤ ਰਵਾਨਾ ਹੋ ਗਏ ਹਨ। ਉਨ੍ਹਾਂ ਦੇ ਨਾਲ ਕਾਰਜਕਾਰੀ ਪ੍ਰਧਾਨ ਲਗਾਏ ਗਏ ਕੁਲਜੀਤ ਸਿੰਘ ਨਾਗਰਾ, ਸੁਖਵਿੰਦਰ ਸਿੰਘ ਡੈਨੀ, ਸੰਗਤ ਸਿੰਘ ਗਿਲਜੀਆਂ ਅਤੇ ਪਵਨ ਗਰਗ ਵੀ ਅਹੁਦਾ ਸੰਭਾਲਣਗੇ। ਇਸ ਸਮਾਗਮ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਵੀ ਸ਼ਮੂਲੀਅਤ ਕਰਨਗੇ।






















