ਨਵਜੋਤ ਸਿੰਘ ਸਿੱਧੂ ਦੀ ਕਾਰਜਕਾਰੀ ਪ੍ਰਧਾਨਾਂ ਨਾਲ ਮੀਟਿੰਗ ਅੱਜ

ਚੰਡੀਗੜ੍ਹ, 26ਜੁਲਾਈ(ਵਿਸ਼ਵ ਵਾਰਤਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ 26 ਜੁਲਾਈ ਨੂੰ ਚੰਡੀਗੜ੍ਹ ਵਿਖੇ ਦੁਪਹਿਰ 1 ਵਜੇ ਨਵਨਿਯੁਕਤ ਚਾਰ ਕਾਰਜਕਾਰੀ ਪ੍ਰਧਾਨਾਂ ਨਾਲ ਮੀਟਿੰਗ ਕਰਨਗੇ।

ਸਿੱਧੂ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਕਾਰਜਕਾਰੀ ਪ੍ਰਧਾਨਾਂ ਨਾਲ ਇਹ ਪਹਿਲੀ ਮੁਲਾਕਾਤ ਹੈ। ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣਗੇ। ਸੂਤਰ ਦੱਸਦੇ ਹਨ ਕਿ ਸਿੱਧੂ ਇਸ ਮੀਟਿੰਗ ਵਿੱਚ ਕਾਰਜਕਾਰੀ ਪ੍ਰਧਾਨਾਂ ਦੀਆਂ ਡਿਊਟੀਆਂ ਲਗਾ ਸਕਦੇ ਹਨ।





















