ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਪਤਨੀ ਨਵਜੋਤ ਕੌਰ ਸਿੱਧੂ ਨੇ ਕੀਤਾ ਇਹ ਦਾਅਵਾ
ਅੱਜ ਕੈਂਸਰ ਸਟੇਜ 2 ਦੀ ਸਰਜਰੀ ਕਰਵਾਉਣ ਲਈ ਡੇਰਾ ਬੱਸੀ ਪਹੁੰਚੇ ਸਨ ਨਵਜੋਤ ਕੌਰ ਸਿੱਧੂ
ਚੰਡੀਗੜ੍ਹ,22ਮਾਰਚ(ਵਿਸ਼ਵ ਵਾਰਤਾ)-ਨਵਜੋਤ ਕੌਰ ਸਿੱਧੂ ਅੱਜ ਡੇਰਾਬਸੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਕੈਂਸਰ ਦੀ ਸਟੇਜ 2 ਦੀ ਸਰਜਰੀ ਕਰਵਾਉਣ ਲਈ ਪਹੁੰਚੀ ਸੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਰਿਹਾਈ 1ਅਪ੍ਰੈਲ ਤੱਕ ਹੋ ਸਕਦੀ ਹੈ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਵਿਰੋਧੀਆਂ ਤੇ ਨਿਸ਼ਾਨੇ ਵੀ ਸਾਧੇ।
ਇਸ ਦੌਰਾਨ ਉਹਨਾਂ ਨੇ ਅੰਮ੍ਰਿਤਪਾਲ ਮਾਮਲੇ ‘ਤੇ ਵੀ ਆਪਣਾ ਪ੍ਰਤੀਕਰਮ ਦਿੱਤਾ। ਨਵਜੋਤ ਕੌਰ ਨੇ ਕਿਹਾ ਕਿ ਅਸੀਂ ਸਰਕਾਰ ਦੇ ਨਾਲ ਹਾਂ, ਜੋ ਵੀ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰੇਗਾ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।