ਵੱਡੀ ਖਬਰ
ਪੰਜਾਬ ਕਾਂਗਰਸ ਬਾਰੇ ਹਰੀਸ਼ ਰਾਵਤ ਦਾ ਬਿਆਨ
ਨਵਜੋਤ ਸਿੰਘ ਸਿੱਧੂ ਨੂੰ ਬਣਾਇਆ ਜਾਵੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ
ਕੈਪਟਨ ਅਮਰਿੰਦਰ ਸਿੰਘ ਹੀ ਰਹਿਣਗੇ ਪੰਜਾਬ ਦੇ ਮੁੱਖ ਮੰਤਰੀ
ਚੰਡੀਗੜ੍ਹ,15 ਜੁਲਾਈ(ਵਿਸ਼ਵ ਵਾਰਤਾ) : ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾਵੇਗਾ।ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਹਰੀਸ਼ ਰਾਵਤ ਨੇ ਕਿਹਾ ਕਿ ਅਮਰਿੰਦਰ ਸਿੰਘ ਹੀ ਪੰਜਾਬ ਦੇ ਮੁੱਖ ਮੰਤਰੀ ਰਹਿਣਗੇ ਅਤੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਇਆ ਜਾਵੇਗਾ।























